10 ਫਰਵਰੀ 2025: ਪੰਜਾਬ (punjab weather) ਵਿੱਚ ਮੌਸਮ ਲਗਾਤਾਰ ਬਦਲ ਰਿਹਾ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਲਗਾਤਾਰ ਵੱਧ ਰਿਹਾ ਹੈ। ਇਸ ਨਾਲ ਸੂਬੇ ‘ਚ ਜਲਦੀ ਹੀ ਠੰਡ ਖਤਮ ਹੋ ਜਾਵੇਗੀ ਅਤੇ ਗਰਮੀ ਦਾ ਮੌਸਮ ਆ ਜਾਵੇਗਾ। ਇਸ ਸਮੇਂ ਲੋਕਾਂ ਨੇ ਦਿਨ ਵੇਲੇ ਧੁੱਪ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਸੂਬੇ ਵਿੱਚ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਦਿਨ ਅਤੇ ਰਾਤ ਨੂੰ ਹਲਕੀ ਠੰਡ ਮਹਿਸੂਸ ਹੋ ਰਹੀ ਹੈ।
ਉਥੇ ਹੀ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਸੂਬੇ ‘ਚ ਤਾਪਮਾਨ ਵਧਣ ਦੀ ਸੰਭਾਵਨਾ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ (distict) ਵਿੱਚ ਤਾਪਮਾਨ 20 ਡਿਗਰੀ ਨੂੰ ਪਾਰ ਕਰ ਸਕਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 25.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਤੇਜ਼ ਧੁੱਪ ਕਾਰਨ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਅਗਲੇ 5 ਦਿਨਾਂ ‘ਚ ਤਾਪਮਾਨ ‘ਚ ਹੋਰ ਵਾਧਾ ਹੋ ਸਕਦਾ ਹੈ।
ਜਾਣੋ ਆਉਣ ਵਾਲੇ ਦਿਨਾਂ ‘ਚ ਜ਼ਿਲਿਆਂ ਦਾ ਤਾਪਮਾਨ
ਅੰਮ੍ਰਿਤਸਰ ਦਾ ਤਾਪਮਾਨ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਹੋ ਸਕਦਾ ਹੈ। ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਦਾ ਤਾਪਮਾਨ – ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਹੋ ਸਕਦਾ ਹੈ। ਮੌਸਮ ਸਾਫ਼ ਰਹੇਗਾ
ਲੁਧਿਆਣਾ ਦਾ ਤਾਪਮਾਨ – ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਹੋ ਸਕਦਾ ਹੈ। ਸ਼ੁੱਕਰਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ ਹੈ।
ਜਲੰਧਰ ਦਾ ਤਾਪਮਾਨ- ਜਲੰਧਰ ‘ਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਹੋ ਸਕਦਾ ਹੈ। ਸ਼ੁੱਕਰਵਾਰ ਨੂੰ ਮੀਂਹ ਦੀ ਸੰਭਾਵਨਾ ਹੈ।
ਪਟਿਆਲਾ ਦਾ ਤਾਪਮਾਨ: ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਬਠਿੰਡਾ ਦਾ ਤਾਪਮਾਨ- ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਹੋ ਸਕਦਾ ਹੈ।
Read More: ਪੰਜਾਬ ‘ਚ ਠੰਢੀ ਹਵਾਵਾਂ ਨੇ ਵਧਾਈ ਠੰਡ, ਮੌਸਮ ਵਿਭਾਗ ਨੇ ਦਿੱਤਾ ਅਪਟੇਡ