26 ਜਨਵਰੀ 2025: ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ਘੱਟ ਗਈ ਹੈ ਪਰ ਖਬਰ ਸਾਹਮਣੇ ਆਈ ਹੈ ਕਿ ਪੰਜਾਬ ‘ਚ ਇਕ ਵਾਰ ਫਿਰ ਠੰਡ ਵਧੇਗੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ (punjab) ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਅਗਲੇ 48 ਘੰਟਿਆਂ ਵਿੱਚ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ ਵਿੱਚ ਗਿਰਾਵਟ ਮਾਮੂਲੀ ਰਹੇਗੀ ਅਤੇ ਮੌਸਮ ਵਿੱਚ ਕੋਈ ਬਹੁਤਾ ਬਦਲਾਅ ਨਹੀਂ ਹੋਵੇਗਾ।
ਇਸ ਦੇ ਨਾਲ ਹੀ ਪੰਜਾਬ ਵਿੱਚ 2 ਦਿਨਾਂ ਤੋਂ ਵੈਸਟਰਨ ਡਿਸਟਰਬੈਂਸ ਐਕਟਿਵ ਨਹੀਂ ਹੈ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮੋਗਾ ਅਤੇ ਗੁਰਦਾਸਪੁਰ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ (alert) ਜਾਰੀ ਕੀਤਾ ਹੈ।
ਇਸ ਤੋਂ ਬਾਅਦ 29 ਜਨਵਰੀ ਤੋਂ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਜਾਵੇਗਾ। ਇਸ ਕਾਰਨ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ ਅਤੇ 30 ਜਨਵਰੀ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧ ਸਕਦੀ ਹੈ।
Read More: ਮੁੜ ਬਦਲਿਆ ਮੌਸਮ, ਠੰਡ ਤੋਂ ਥੋੜ੍ਹੀ ਮਿਲੀ ਰਾਹਤ, ਸੂਰਜ ਦੇਵਤਾ ਦੇਣ ਲੱਗੇ ਦਿਖਾਈ