ਚੰਡੀਗੜ੍ਹ, 19 ਜੂਨ 2023: ਅਰਬ ਸਾਗਰ ਤੋਂ ਉੱਠੇ ‘ਬਹੁਤ ਗੰਭੀਰ ਚੱਕਰਵਾਤੀ ਤੂਫਾਨ ਬਿਪਰਜੋਏ’ ਦਾ ਅਸਰ ਹੁਣ ਪੰਜਾਬ ‘ਚ ਦੇਖਣ ਨੂੰ ਮਿਲ ਸਕਦਾ ਹੈ । ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਤੱਕ ਪੰਜਾਬ ਵਿੱਚ ਬੱਦਲਵਾਈ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਹੈ। ਦੂਜੇ ਪਾਸੇ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕੱਚੇ ਅਤੇ ਕਮਜ਼ੋਰ ਘਰਾਂ ਵਿੱਚ ਨਾ ਰਹਿਣ ਦੀ ਸਲਾਹ ਦਿੱਤੀ ਗਈ ਹੈ । ਇਸ ਤੂਫਾਨ ਨਾਲ ਜਿੱਥੇ ਮਾਝੇ ਅਤੇ ਦੁਆਬੇ ‘ਚ ਗਰਮੀ ਵਧੇਗੀ, ਉਥੇ ਮਾਲਵੇ ਨੂੰ ਇਸ ਨਾਲ ਰਾਹਤ ਮਿਲੇਗੀ।
ਅਪ੍ਰੈਲ 28, 2025 5:10 ਬਾਃ ਦੁਃ