ਪੰਜਾਬ ਮੌਸਮ: ਚੰਡੀਗੜ੍ਹ ‘ਚ ਮੌਸਮ ਸੁਹਾਵਣਾ, ਕਈ ਜ਼ਿਲ੍ਹਿਆਂ ‘ਚ ਪੈ ਰਹੀਆਂ ਮੀਂਹ

16 ਜੂਨ 2025: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ। ਦਰਅਸਲ, ਕਈ ਜ਼ਿਲ੍ਹਿਆਂ (districts)  ਵਿੱਚ ਤੇਜ਼ ਤੂਫ਼ਾਨ ਦੇ ਨਾਲ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ (weather department) ਪਹਿਲਾਂ ਹੀ ਮੀਂਹ ਦੀ ਚੇਤਾਵਨੀ ਜਾਰੀ ਕਰ ਚੁੱਕਾ ਹੈ। ਉੱਥੇ ਹੀ ਮੋਹਾਲੀ ਚੰਡੀਗੜ੍ਹ ਦੇ ਵਿੱਚ ਵੀ ਮੌਸਮ ਨੇ ਰੁਖ਼ ਬਦਲ ਲਿਆ ਹੈ, ਮੀਂਹ ਦੇ ਨਾਲ-ਨਾਲ ਠੰਡੀਆਂ ਤੇਜ਼ ਹਵਾਵਾਂ ਚੱਲ ਰਹੀਆਂ ਹਨ|

ਉਥੇ ਹੀ  ਤੁਹਾਨੂੰ ਦੱਸ ਦੇਈਏ ਕਿ ਵਿਭਾਗ 17 ਅਤੇ 18 ਜੂਨ ਨੂੰ ਹੁਸ਼ਿਆਰਪੁਰ, ਜਲੰਧਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਤੇਜ਼ ਤੂਫਾਨ ਦੀ ਚੇਤਾਵਨੀ ਜਾਰੀ  ਕੀਤੀ ਹੈ। ਵਿਭਾਗ ਨੇ ਤੂਫਾਨ ਦੀ ਚੇਤਾਵਨੀ ਦਿੱਤੀ ਹੈ ਅਤੇ ਉਕਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ, ਪੂਰੇ ਹਫ਼ਤੇ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਮੌਸਮ ਵਿਭਾਗ (weather department) ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ, ਕੱਲ੍ਹ 15 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਅਤੇ 16 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਇਸ ਨਾਲ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੇਗੀ।

Read More:  ਪੰਜਾਬ ‘ਚ ਫਿਰ ਵਧੀ ਗਰਮੀ, ਮੌਸਮ ਵਿਭਾਗ ਵੱਲੋਂ ਹੀਟਵੇਵ ਅਲਰਟ ਜਾਰੀ

Scroll to Top