7 ਅਪ੍ਰੈਲ 2025: ਮੌਸਮ ਵਿਭਾਗ (weather department) ਨੇ ਅੱਜ ਯਾਨੀ 7 ਅਪ੍ਰੈਲ ਤੋਂ ਪੰਜਾਬ ਅਤੇ ਚੰਡੀਗੜ੍ਹ (punjab and chandigarh) ‘ਚ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਇਹ ਸਥਿਤੀ 10 ਅਪ੍ਰੈਲ ਤੱਕ ਜਾਰੀ ਰਹੇਗੀ।ਮੌਸਮ ਵਿਭਾਗ (weather department) ਨੇ ਇਸ ਸਬੰਧੀ ਯੈਲੋ ਅਲਰਟ (yellow alert) ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ‘ਚ 1.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।
ਤਾਪਮਾਨ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਗਿਆ। ਬਠਿੰਡਾ (bathinda) ਵਿੱਚ ਸਭ ਤੋਂ ਵੱਧ ਤਾਪਮਾਨ 39.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ (chandigarh) ਵਿੱਚ 37.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸ਼ਹਿਰਾਂ ਵਿੱਚ ਤਾਪਮਾਨ 32.0 ਡਿਗਰੀ ਸੈਲਸੀਅਸ ਤੋਂ ਉਪਰ ਹੈ।
ਦੱਖਣੀ ਹਿੱਸਿਆਂ ਵਿੱਚ 40 ਤੋਂ 42 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ
ਮੌਸਮ ਵਿਭਾਗ (weather department) ਮੁਤਾਬਕ 4 ਤੋਂ 10 ਅਪ੍ਰੈਲ ਤੱਕ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।ਇਸ ਦੇ ਨਾਲ ਹੀ ਅਪ੍ਰੈਲ ‘ਚ ਹੁਣ ਤੱਕ 100 ਫੀਸਦੀ ਘੱਟ ਬਾਰਿਸ਼ ਹੋ ਚੁੱਕੀ ਹੈ। ਆਮ ਤੌਰ ‘ਤੇ ਅਪ੍ਰੈਲ ਦੇ ਮਹੀਨੇ 0.4 ਮਿਲੀਮੀਟਰ ਵਰਖਾ ਹੁੰਦੀ ਹੈ। ਪਰ ਇਸ ਵਾਰ ਅਜਿਹਾ ਨਹੀਂ ਹੋਇਆ। ਹਾਲਾਂਕਿ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧ ਸਕਦਾ ਹੈ।
ਸੂਬੇ ਦੇ ਉੱਤਰੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 36 ਡਿਗਰੀ ਸੈਲਸੀਅਸ, ਕੇਂਦਰੀ ਹਿੱਸਿਆਂ ਵਿੱਚ 36 ਤੋਂ 38 ਡਿਗਰੀ ਸੈਲਸੀਅਸ, ਪੱਛਮੀ ਅਤੇ ਦੱਖਣੀ ਹਿੱਸਿਆਂ ਵਿੱਚ 40 ਤੋਂ 42 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਤ ਦਾ ਘੱਟੋ-ਘੱਟ ਤਾਪਮਾਨ ਵੀ 20 ਡਿਗਰੀ ਸੈਲਸੀਅਸ ਤੋਂ ਵੱਧ ਰਹੇਗਾ।
Read more: Punjab Weather: ਪੰਜਾਬ ‘ਚ ਗਰਮੀ ਦੀ ਲਹਿਰ ਲਈ ਪੀਲਾ ਅਲਰਟ ਕੀਤਾ ਗਿਆ ਜਾਰੀ