Rain

Punjab Weather: ਪੰਜਾਬ ਦੇ 17 ਜ਼ਿਲ੍ਹਿਆਂ ‘ਚ ਪੀਲਾ ਅਲਰਟ ਜਾਰੀ, ਇਸ ਹਫਤੇ ਪੈ ਸਕਦਾ ਮੀਂਹ

19 ਜਨਵਰੀ 2025: ਮੌਸਮ (punjab) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਚੰਡੀਗੜ੍ਹ (chandigarh and punjab) ਅਤੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ ਐਤਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਧੁੰਦ ਰਹੇਗੀ।

ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ ਕੁਝ ਦਿਨਾਂ ਵਿੱਚ 2 ਨਵੇਂ ਪੱਛਮੀ ਗੜਬੜ ਸਰਗਰਮ ਹੋ ਗਏ ਹਨ। ਇਸ ਕਾਰਨ 21 ਜਨਵਰੀ ਤੋਂ 23 ਜਨਵਰੀ ਤੱਕ ਮੀਂਹ (rain) ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਵਿੱਚ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਨੇ ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਪਟਿਆਲਾ, ਸੰਗਰੂਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਫਰੀਦਕੋਟ, ਮੁਕਤਸਰ, ਮਲੇਰਕੋਟਲਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਮੋਗਾ ਵਿੱਚ ਧੁੰਦ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਕੋਲਡ (cold wave) ਵੇਵ ਅਲਰਟ ਜਾਰੀ ਕੀਤਾ ਗਿਆ ਹੈ।

Read More: ਪੰਜਾਬ ‘ਚ ਵਧੇਗੀ ਠੰਡ, ਮੌਸਮ ਵਿਭਾਗ ਵੱਲੋਂ 12 ਜ਼ਿਲ੍ਹਿਆਂ ‘ਚ ਧੁੰਦ ਦਾ ਔਰੇਂਜ ਅਲਰਟ ਜਾਰੀ

Scroll to Top