Vijay Rupani

ਪੰਜਾਬ ਨੂੰ ਵੀ ਗੁਜਰਾਤ ਵਾਂਗ ਨੰਬਰ-1 ਸੂਬਾ ਬਣਾਇਆ ਜਾਵੇਗਾ: ਸਾਬਕਾ CM ਵਿਜੇ ਰੂਪਾਨੀ

ਚੰਡੀਗੜ੍ਹ, 5 ਮਈ 2023: ਜਲੰਧਰ ਦੀਆਂ ਵੱਖ-ਵੱਖ ਵਪਾਰਕ ਜੱਥੇਬੰਦੀਆਂ ਦੀ ਮੀਟਿੰਗ ਕੇਂਦਰੀ ਮੰਤਰੀ ਡਾ: ਜਤਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਹੋਟਲ ਵਿੱਚ ਹੋਈ, ਜਿਸ ਵਿੱਚ ਉਨ੍ਹਾਂ ਵਪਾਰੀਆਂ ਵੱਲੋਂ ਉਠਾਈਆਂ ਵੱਖ-ਵੱਖ ਸਮੱਸਿਆਵਾਂ ਨੂੰ ਕੇਂਦਰੀ ਪੱਧਰ ‘ਤੇ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ |

ਉਨ੍ਹਾਂ (Vijay Rupani) ਕਿਹਾ ਕਿ ਕਿਸੇ ਵੀ ਸੂਬੇ ਦੇ ਵਪਾਰੀ ਉਸ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਸਮੇਂ-ਸਮੇਂ ‘ਤੇ ਲੋਕ ਸਭਾ ਮੈਂਬਰ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਜੀ.ਐੱਸ.ਟੀ. ਰੈਸ਼ਨੇਲਾਈਜੇਸ਼ਨ ਦੇ ਮਾਮਲੇ ਵਿੱਚ ਉਹ ਆਪੋ-ਆਪਣੇ ਖੇਤਰ ਦੇ ਵਪਾਰੀਆਂ ਦਾ ਪੱਖ ਕੇਂਦਰ ਸਰਕਾਰ ਦੇ ਸਾਹਮਣੇ ਰੱਖਦੇ ਹਨ ਅਤੇ ਕੇਂਦਰ ਦੀ ਮੋਦੀ ਸਰਕਾਰ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਦੀ ਹੈ।

ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ (Vijay Rupani) , ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਮੰਤਰੀ ਡਾ: ਰਾਜ ਕੁਮਾਰ ਵੇਰਕਾ, ਸੂਬਾਈ ਬੁਲਾਰੇ ਦੀਵਾਨ ਅਮਿਤ ਅਰੋੜਾ ਆਦਿ ਹਾਜ਼ਰ ਸਨ | ਰੁਪਾਨੀ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਭਾਜਪਾ ਨੂੰ ਇੱਕ ਸੀਟ ਮਿਲ ਜਾਂਦੀ ਹੈ ਤਾਂ ਪੰਜਾਬ ਵੀ ਗੁਜਰਾਤ ਵਾਂਗ ਤੇਜ਼ੀ ਨਾਲ ਵਿਕਾਸ ਦੇ ਰਾਹ ’ਤੇ ਚੱਲ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੀ ਗੁਜਰਾਤ ਵਾਂਗ ਨੰਬਰ 1 ਸੂਬਾ ਬਣਾਇਆ ਜਾਵੇਗਾ।

ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਪਾਰੀਆਂ ਨੂੰ ਜ਼ਿਮਨੀ ਚੋਣਾਂ ਵਿੱਚ ਭਾਜਪਾ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਭਾਜਪਾ ਦੇ ਰਾਜ ਵਿੱਚ ਵਪਾਰੀਆਂ ਦੇ ਸਾਰੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਜੇਕਰ ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਇੰਦਰਾ ਇਕਬਾਲ ਸਿੰਘ ਅਟਵਾਲ ਜਿੱਤ ਜਾਂਦੇ ਹਨ ਤਾਂ ਇਸ ਇਲਾਕੇ ਦੀਆਂ ਸਾਰੀਆਂ ਵਪਾਰਕ ਸਮੱਸਿਆਵਾਂ ਹੱਲ ਹੋ ਜਾਣਗੀਆਂ।

ਮੰਚ ਦਾ ਸੰਚਾਲਨ ਕਰਦਿਆਂ ਸੂਬਾਈ ਬੁਲਾਰੇ ਦੀਵਾਨ ਅਮਿਤ ਅਰੋੜਾ ਨੇ ਵੱਖ-ਵੱਖ ਵਪਾਰਕ ਜਥੇਬੰਦੀਆਂ ਵੱਲੋਂ ਉਠਾਏ ਗਏ ਮੁੱਖ ਮੁੱਦਿਆਂ, ਮੁੱਖ ਤੌਰ ‘ਤੇ ਆਦਮਪੁਰ ਹਵਾਈ ਅੱਡੇ ਤੋਂ ਵੱਡੇ ਸ਼ਹਿਰਾਂ ਲਈ ਉਡਾਣਾਂ ਵਧਾਉਣ, ਜੀ.ਐਸ.ਟੀ. ਵਿੱਚ ਇੰਸਪੈਕਟਰੀ ਰਾਜ ਨੂੰ ਖਤਮ ਕਰਨਾ ਅਤੇ ਟੈਕਸ ਦੀਆਂ ਦਰਾਂ ਘਟਾਉਣ, ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਅਤੇ ਡਰ ਦੇ ਮਾਹੌਲ ਨੂੰ ਖ਼ਤਮ ਕਰਨ ਆਦਿ ’ਤੇ ਜ਼ੋਰ ਦਿੱਤਾ। ਇਸ ਦੌਰਾਨ ਕਈ ਵਪਾਰਕ ਜਥੇਬੰਦੀਆਂ ਨੇ ਉਨ੍ਹਾਂ ਨੂੰ ਮੰਗ ਪੱਤਰ ਵੀ ਦਿੱਤਾ। ਦੂਜੇ ਪਾਸੇ ਪ੍ਰਦੇਸ਼ ਭਾਜਪਾ ਦੇ ਵੱਖ-ਵੱਖ ਸੈੱਲਾਂ ਦੇ ਕੋਆਰਡੀਨੇਟਰ ਰਾਕੇਸ਼ ਸ਼ਰਮਾ ਅਤੇ ਵਪਾਰ ਸੈੱਲ ਦੇ ਸੂਬਾ ਪ੍ਰਧਾਨ ਦਿਨੇਸ਼ ਸਰਪਾਲ ਨੇ ਸਾਰਿਆਂ ਦਾ ਸਵਾਗਤ ਕੀਤਾ।

Scroll to Top