ਚੰਡੀਗੜ੍ਹ, 24 ਸਤੰਬਰ 2024: ਦੇਸ਼ ਭਰ ਦੇ ਕਈ ਸੂਬਿਆਂ ‘ਚ ਭਾਰੀ ਮੀਂਹ (Heavy Rain) ਤੋਂ ਬਾਅਦ ਦੱਖਣ-ਪੱਛਮੀ ਮਾਨਸੂਨ ਨੇ ਪੱਛਮੀ ਰਾਜਸਥਾਨ ਅਤੇ ਗੁਜਰਾਤ ਦੇ ਕੱਛ ‘ਚੋਂ ਹਟਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੱਛਮੀ-ਮੱਧ ਬੰਗਾਲ ਦੀ ਖਾੜੀ ‘ਚ ਘੱਟ ਦਬਾਅ ਦਾ ਖੇਤਰ ਬਣਨ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਪੂਰਬੀ ਤੱਟ ਦੇ ਕੁਝ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।
ਭਾਰਤ ਦੇ ਮੌਸਮ ਵਿਭਾਗ ਮੁਤਾਬਕ “ਦੱਖਣੀ-ਪੱਛਮੀ ਮਾਨਸੂਨ 17 ਸਤੰਬਰ ਦੀ ਆਮ ਤਾਰੀਖ਼ ਦੇ ਮੁਕਾਬਲੇ 23 ਸਤੰਬਰ ਨੂੰ ਪੱਛਮੀ ਰਾਜਸਥਾਨ ਅਤੇ ਕੱਛ ਦੇ ਕੁਝ ਹਿੱਸਿਆਂ ਤੋਂ ਹਟ ਗਿਆ ਹੈ। ਅਗਲੇ 24 ਘੰਟਿਆਂ ਦੌਰਾਨ ਪੱਛਮੀ ਰਾਜਸਥਾਨ ਅਤੇ ਪੰਜਾਬ, ਹਰਿਆਣਾ ਦੇ ਕੁਝ ਹੋਰ ਹਿੱਸਿਆਂ ਅਤੇ ਹਲਾਤ ਲਈ ਅਨੁਕੂਲ ਹਨ। ਗੁਜਰਾਤ ਦੇ ਨਾਲ ਲੱਗਦੇ ਇਲਾਕਿਆਂ ਤੋਂ ਦੱਖਣ-ਪੱਛਮੀ ਮਾਨਸੂਨ ਦੀ ਵਾਪਸੀ।
ਜਿਕਰਯੋਗ ਹੈ ਕਿ ਪੰਜਾਬ (Punjab) ਅਤੇ ਚੰਡੀਗੜ੍ਹ ‘ਚ ਪਿਛਲੇ ਕੁਝ ਦਿਨਾਂ ਤੋਂ ਮੀਂਹ (Rain) ਨਾ ਪੈਣ ਕਾਰਨ ਤਾਪਮਾਨ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ‘ਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਅੱਜ (ਮੰਗਲਵਾਰ) ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ ‘ਚ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਸ ਦੇ ਨਾਲ ਹੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਮੀਂਹ ਪੈ ਸਕਦਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ‘ਚ 1.3 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਆਮ ਤਾਪਮਾਨ ਨਾਲੋਂ 2.4 ਡਿਗਰੀ ਵੱਧ ਹੈ। ਰੂਪਨਗਰ ‘ਚ ਸਭ ਤੋਂ ਵੱਧ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ।
ਜਿਕਰਯੋਗ ਹੈ ਕਿ ਪੰਜ ਮੌਸਮ ਵਿਭਾਗਾਂ ‘ਚ ਇਸ ਸੀਜ਼ਨ ‘ਚ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਸ ‘ਚ ਜੰਮੂ-ਕਸ਼ਮੀਰ (-26 ਫੀਸਦੀ), ਹਿਮਾਚਲ ਪ੍ਰਦੇਸ਼ (-20), ਅਰੁਣਾਚਲ ਪ੍ਰਦੇਸ਼ (-30 ਫੀਸਦੀ), ਬਿਹਾਰ (-28 ਫੀਸਦੀ) ਅਤੇ ਪੰਜਾਬ (-27 ਫੀਸਦੀ) ਸ਼ਾਮਲ ਹਨ।