ਚੰਡੀਗੜ੍ਹ, 29 ਅਪ੍ਰੈਲ 2025: Punjab Weather: ਪੰਜਾਬ ‘ਚ ਗਰਮੀ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਜਿੱਥੇ ਦੋ ਦਿਨਾਂ ਲਈ ਪੰਜਾਬ ‘ਚ ਤੇਜ਼ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ, ਉੱਥੇ ਹੀ ਆਉਣ ਵਾਲੇ ਦਿਨਾਂ ‘ਚ ਬਿਜਲੀ ਗਰਜ ਦੇ ਨਾਲ-ਨਾਲ ਮੀਂਹ ਪੈਣ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ 29 ਅਤੇ 30 ਅਪ੍ਰੈਲ ਨੂੰ ਸੂਬੇ ‘ਚ ਹੀਟ ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ‘ਚ ਭਿਆਨਕ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ, 1 ਮਈ ਤੋਂ 4 ਮਈ ਤੱਕ ਪੰਜਾਬ ਦੇ ਕਈ ਇਲਾਕਿਆਂ ‘ਚ ਧੂੜ ਭਰੀ ਹਨੇਰੀ ਅਤੇ ਬਿਜਲੀ ਗਰਜ ਦੇ ਨਾਲ-ਨਾਲ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਕੋਲ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐਸ.ਏ.ਐਸ. ਨਗਰ, ਗੁਰਦਾਸਪੁਰ, ਤਰਨਤਾਰਨ, ਨਵਾਂਸ਼ਹਿਰ ਅਤੇ ਹੋਰ ਜ਼ਿਲ੍ਹਿਆਂ ‘ਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਮੋਹਾਲੀ ਅਤੇ ਚੰਡੀਗੜ੍ਹ ‘ਚ ਰਾਤ ਤੋਂ ਹੀ ਤੇਜ ਹਵਾਵਾਂ ਚਲ ਰਹੀਆਂ ਹਨ | ਮੌਸਮ ਵਿਭਾਗ ਨੇ ਹੇਤ ਵੇਵ ਦੌਰਾਨ ਲੋਕਾਂ ਨੂੰ ਦੁਪਹਿਰ ਵੇਲੇ ਘਰਾਂ ਤੋਂ ਬਾਹਰ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ।
Read More: ਪੰਜਾਬ ਦੇ ਜ਼ਿਲ੍ਹਿਆਂ ‘ਚ 3 ਦਿਨ ਅੱਤ ਦੀ ਗਰਮੀ ਕਰੇਗੀ ਪਰੇਸ਼ਾਨ, ਮੌਸਮ ਵਿਭਾਗ ਦਾ ਅਲਰਟ