July 5, 2024 3:31 am
300 units free power

ਪੰਜਾਬ ‘ਚ ਅੱਜ ਤੋਂ ਮਿਲੇਗੀ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ

ਚੰਡੀਗੜ੍ਹ 01 ਜੁਲਾਈ 2022: ਪੰਜਾਬ ਸਰਕਾਰ ਵਲੋਂ ਇੱਕ ਜੁਲਾਈ ਯਾਨੀ ਅੱਜ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ (300 units free power) ਸਕੀਮ ਲਾਗੂ ਹੋਣ ਜਾ ਰਹੀ ਹੈ । ਮੁੱਖ ਮੰਤਰੀ ਵਲੋਂ ਬਜਟ ਸੈਸ਼ਨ ‘ਚ ਸਰਕਾਰ ਨੇ ਐਲਾਨ ਕੀਤਾ ਗਿਆ ਸੀ ।ਪੰਜਾਬ ਸਰਕਾਰ ਦੇ ਮੁਤਾਬਕ 73 ਲੱਖ ਘਰੇਲੂ ਖਪਤਕਾਰਾਂ ਨੂੰ ਫਾਇਦਾ ਮਿਲੇਗਾ । ਜਿਕਰਯੋਗ ਹੈ ਕਿ ਸ਼ਰਤਾਂ ਨਾਲ ਮੁਫ਼ਤ ਬਿਜਲੀ ਸਕੀਮ ਮਿਲੇਗੀ। 2 ਮਹੀਨੇ ਦੇ ਬਿੱਲ ਤੇ 600 ਯੂਨਿਟ ਫ੍ਰੀ ਮਿਲਣਗੇ। ਪਰ ਜੇਕਰ 600 ਤੋਂ ਇੱਕ ਵੀ ਯੂਨਿਟ ਵੱਧ ਹੁੰਦੀ ਹੈ ਤਾਂ ਪੂਰੇ ਦਾ ਪੂਰਾ ਬਿਜਲੀ ਬਿੱਲ ਦਾ ਅਦਾ ਕਰਨਾ ਪਵੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ..ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ..ਅੱਜ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ. ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ.

ਇਸਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ‘ਚ ‘ਆਪ’ ਸਰਕਾਰ ਦਾ ਵਿੱਤੀ ਸਾਲ 2022-23 ਦਾ ਪਹਿਲਾ ਬਜਟ ਪੇਸ਼ ਕੀਤਾ। ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ 1 ਜੁਲਾਈ ਤੋਂ ਸਾਰੇ ਨਾਗਰਿਕਾਂ ਨੂੰ ਹਰ ਮਹੀਨੇ 300 ਯੂਨਿਟ ਘਰੇਲੂ ਬਿਜਲੀ ਸਪਲਾਈ ਮੁਫਤ ਪ੍ਰਦਾਨ ਕਰਕੇ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਆਪਣਾ ਪਹਿਲਾ ਗਾਰੰਟੀ (ਵਾਅਦਾ) ਪੂਰਾ ਕਰ ਰਹੀ ਹੈ।’

ਇਸ ਸਕੀਮ ਨੂੰ ਲੈ ਕੇ ਪੰਜਾਬ ਦੇ ਲੋਕਾਂ ‘ਚ ਕਈ ਸਵਾਲ ਹਨ | ਇਸਦੇ ਚੱਲਦੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਬਾਰੇ ਖੁੱਲ ਕੇ ਸਪੱਸ਼ਟੀਕਰਨ ਦੱਸਿਆ ਕਿ ਜੇਕਰ ਅਨੁਸੂਚਿਤ ਜਾਤੀ (SC), ਪੱਛੜੀ ਸ਼੍ਰੇਣੀ (BC), ਅਤੇ ਗਰੀਬੀ ਰੇਖਾ ਤੋਂ ਹੇਠਾਂ (BPL) ਸ਼੍ਰੇਣੀਆਂ ਦੇ ਲੋਕ 600 ਯੂਨਿਟ ਤੋਂ ਵੱਧ ਬਿਜਲੀ ਖਰਚ ਕਰਦੇ ਹਨ, ਤਾਂ ਇਹ ਲਗਜ਼ਰੀ ਹੋ ਗਿਆ ਹੈ। ਉਨ੍ਹਾਂ ਕਿਹਾ, “ਆਮ ਵਰਗ ਦੇ ਇੱਕ ਆਮ, ਗਰੀਬ ਪਰਿਵਾਰ ਲਈ 600 ਯੂਨਿਟ ਮੁਫ਼ਤ ਬਿਜਲੀ ਕਾਫ਼ੀ ਹੈ।” ਇਹ ਸਕੀਮ 1 ਜੁਲਾਈ ਤੋਂ ਲਾਗੂ ਹੋਵੇਗੀ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ SC, (O)BC, ਅਤੇ BPL ਪਰਿਵਾਰਾਂ ਨਾਲ ਸਬੰਧਤ 1 ਕਿਲੋਵਾਟ ਦਾ ਕੁਨੈਕਸ਼ਨ ਹੈ, ਜੇਕਰ ਉਨ੍ਹਾਂ ਦਾ ਬਿੱਲ 600 ਯੂਨਿਟ ਤੋਂ ਵੱਧ ਹੈ, ਤਾਂ ਵਾਧੂ ਯੂਨਿਟ ਲਈ ਹੀ ਭੁਗਤਾਨ ਕਰਨਾ ਹੋਵੇਗਾ। ਪਰ ਜੇਕਰ ਅਨੁਸੂਚਿਤ ਜਾਤੀ ਦੇ ਕਿਸੇ ਵਿਅਕਤੀ ਕੋਲ 1 ਕਿਲੋਵਾਟ ਤੋਂ ਵੱਧ ਦਾ ਕੁਨੈਕਸ਼ਨ ਹੈ, ਤਾਂ ਉਸ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਤੋਂ ਇਲਾਵਾ ਜੇਕਰ ਦੂਜੀ ਸ਼੍ਰੇਣੀ ਦਾ 1 ਯੂਨਿਟ ਵੀ ਜ਼ਿਆਦਾ ਆਉਂਦਾ ਹੈ ਤਾਂ 601 ਯੂਨਿਟ ਦਾ ਬਿੱਲ ਭਰਨਾ ਪਵੇਗਾ।

ਇਸ ਤੋਂ ਵੱਡੇ ਕੁਨੈਕਸ਼ਨ ‘ਤੇ ਜੇਕਰ ਇਸ ਸ਼੍ਰੇਣੀ ਦੇ ਕਿਸੇ ਵਿਅਕਤੀ ਦਾ ਬਿੱਲ ਇਸ ਤੋਂ ਵੱਧ ਆਉਂਦਾ ਹੈ ਤਾਂ ਉਸ ਦਾ ਪੂਰਾ ਭੁਗਤਾਨ ਕਰਨਾ ਹੋਵੇਗਾ। ਜਿਹੜੇ ਲੋਕ ਇਨਕਮ ਟੈਕਸ ਅਦਾ ਕਰਦੇ ਹਨ, ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਵੱਧ ਯੂਨਿਟ ਬਿੱਲ ਅਦਾ ਕਰਨਾ ਹੋਵੇਗਾ।

ਇਸ ਦੌਰਾਨ ਜਿਹੜੇ ਪਰਿਵਾਰ ਇੱਕ ਬਿਜਲੀ ਮੀਟਰ ਵਾਲੇ ਬਹੁਮੰਜ਼ਿਲਾ ਘਰਾਂ ਵਿੱਚ ਰਹਿੰਦੇ ਹਨ, ਉਨ੍ਹਾਂ ਨੂੰ ਵੀ ਮੁਫ਼ਤ ਬਿਜਲੀ ਸਕੀਮ ਤੋਂ ਬਾਹਰ ਰੱਖਿਆ ਜਾਵੇਗਾ। ਇਹ ਪਰਿਵਾਰ ਇਸ ਸਕੀਮ ਦਾ ਲਾਭ ਲੈਣ ਵਿੱਚ ਅਸਮਰੱਥ ਹੋਣਗੇ ਕਿਉਂਕਿ ਇੱਕ ਬਿਲਿੰਗ ਚੱਕਰ ਵਿੱਚ ਉਨ੍ਹਾਂ ਦੀ ਖਪਤ 600 ਯੂਨਿਟ ਤੋਂ ਵੱਧ ਹੋ ਜਾਵੇਗੀ।