CM Bhagwant Mann

ਪੰਜਾਬ ਛੇਤੀ ਹੀ ਦੇਸ਼ ਦਾ ਡਿਜੀਟਲ ਹੱਬ ਬਣ ਕੇ ਉਭਰੇਗਾ: CM ਭਗਵੰਤ ਮਾਨ

ਚੰਡੀਗੜ੍ਹ, 15 ਅਕਤੂਬਰ 2024: ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਅਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਹਿਮ ਬੈਠਕ ਹੋਈ | ਇਹ ਬੈਠਕ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਹੈ |

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਇਸ ਵਿਸ਼ਾਲ ਸੈਕਟਰ ‘ਚ ਅਪਾਰ ਸੰਭਾਵਨਾਵਾਂ ਹਨ। ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਟੈਲੀਪਰਫਾਰਮੈਂਸ ਦੇ ਮੋਹਾਲੀ’ਚ 16,000 ਤੋਂ ਵੱਧ ਕਰਮਚਾਰੀ ਹਨ। ਸੀਐੱਮ ਭਗਵੰਤ ਮਾਨ ਨੇ ਆਸ ਪ੍ਰਗਟਾਈ ਹੈ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਛੇਤੀ ਹੀ ਦੇਸ਼ ਦਾ ਡਿਜੀਟਲ ਹੱਬ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਜੂਲੀਅਨ ਨੂੰ ਪੰਜਾਬ ‘ਚ ਹੋਰ ਵਿਸਥਾਰ ਕਰਨ ਦੀ ਅਪੀਲ ਕੀਤੀ ਹੈ, ਜਿਸ ਨੂੰ ਜੂਲੀਅਨ ਨੇ ਸਵੀਕਾਰ ਕਰ ਲਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਟੈਲੀਪਰਫਾਰਮੈਂਸ ਦੀਆਂ ਮੋਹਾਲੀ ‘ਚ ਤਿੰਨ ਸਾਈਟਾਂ ਹਨ, ਜੋ ਕਿ BFS, ਟਰੈਵਲ, ਈ-ਕਾਮਰਸ, ਤਕਨਾਲੋਜੀ, ਮੀਡੀਆ ਅਤੇ ਟੈਲੀਕਾਮ ਸਮੇਤ ਵੱਖ-ਵੱਖ ਸਨਅਤਾਂ ‘ਚ ਮੋਹਰੀ ਗਾਹਕਾਂ ਹਨ।

ਇਸਦੇ ਨਾਲ ਹੀ ਮੁੱਖ ਮੰਤਰੀ ਮਾਨ (CM Bhagwant Mann) ਨੇ ਕਿਹਾ ਕਿ ਮੋਹਾਲੀ ਅਸਲ ‘ਚ ਭਾਰਤ ਦੇ ਆਈਟੀ ਹੱਬ ਵਜੋਂ ਉੱਭਰ ਰਿਹਾ ਹੈ ਅਤੇ ਟੈਲੀਪਰਫਾਰਮੈਂਸ ਇੱਕ ਮੋਹਰੀ ਗਲੋਬਲ ਕੰਪਨੀ ਹੈ ਜੋ ਦੁਨੀਆ ਭਰ ਦੇ 100 ਤੋਂ ਵੱਧ ਦੇਸ਼ਾਂ ‘ਚ 5 ਲੱਖ ਤੋਂ ਵੱਧ ਕਰਮਚਾਰੀਆਂ ਦੇ ਨਾਲ ਆਊਟਸੋਰਸਡ ਡਿਜੀਟਲ ਕਾਰੋਬਾਰ ਸੇਵਾਵਾਂ ਪ੍ਰਦਾਨ ਕਰਦੀ ਹੈ।

ਉਨ੍ਹਾਂ ਕਿਹਾ ਕਿ ਕੰਪਨੀ ਨੂੰ ਪੰਜਾਬ ‘ਚ ਆਪਣੀਆਂ ਵਿਸਤਾਰ ਯੋਜਨਾਵਾਂ ਲਈ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਟੈਲੀਪਰਫਾਰਮੈਂਸ ਗਰੁੱਪ ਦੇ ਵਿਸਤਾਰ ਨਾਲ ਜਿੱਥੇ ਇੱਕ ਪਾਸੇ ਵਿਕਾਸ ਦੀ ਗਤੀ ਤੇਜ਼ ਹੋਵੇਗੀ ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ।

ਡੈਨੀਅਲ ਜੂਲੀਅਨ ਨੇ ਪੰਜਾਬ ‘ਚ ਉਨ੍ਹਾਂ ਦੇ ਉੱਦਮ ਨੂੰ ਪੂਰਾ ਸਹਿਯੋਗ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ TP ਇੰਡੀਆ ਵਰਤਮਾਨ ‘ਚ 90,000 ਕਰਮਚਾਰੀਆਂ ਦੇ ਨਾਲ ਟੈਲੀਪਰਫਾਰਮੈਂਸ ਸਮੂਹ ਦੇ ਅੰਦਰ ਸਭ ਤੋਂ ਵੱਡੀ ਬਹੁ-ਸੱਭਿਆਚਾਰਕ ਟੀਮ ਦੀ ਨੁਮਾਇੰਦਗੀ ਕਰਦੀ ਹੈ ਅਤੇ ਦੁਨੀਆ ਭਰ ‘ਚ ਵੱਖ-ਵੱਖ ਸਨਅਤਾਂ ‘ਚ 200 ਤੋਂ ਵੱਧ ਗਾਹਕਾਂ ਨੂੰ ਵਿਸ਼ਵ ਪੱਧਰੀ CX ਸੇਵਾਵਾਂ ਪ੍ਰਦਾਨ ਕਰਦੀ ਹੈ।

ਇਸਦੇ ਨਾਲ ਹੀ ਡੈਨੀਅਲ ਜੂਲੀਅਨ ਨੇ ਕਿਹਾ ਕਿ ਕੰਪਨੀ ਦੀ ‘ਹਾਈ-ਟੈਕ, ਹਾਈ-ਟਚ, ਹਾਈ ਸਟੈਂਡਰਡ’ ਪਹੁੰਚ ਦੁਨੀਆ ਦੇ ਪ੍ਰਮੁੱਖ ਬ੍ਰਾਂਡਾਂ ਨੂੰ ਸਹਿਜ ਗਾਹਕ ਅਨੁਭਵ, ਬੈਕ-ਆਫਿਸ ਅਤੇ ਪਰਿਵਰਤਨ ਸੇਵਾਵਾਂ ਪ੍ਰਦਾਨ ਕਰਨ ਲਈ ਸਭ ਤੋਂ ਉੱਨਤ ਡਿਜੀਟਲ ਅਤੇ ਤਕਨਾਲੋਜੀ ਹੱਲ ਪ੍ਰਦਾਨ ਕਰਦੀ ਹੈ। ਮੋਹਾਲੀ ਵਿੱਚ ਟੈਲੀਪਰਫਾਰਮੈਂਸ ਦਾ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ, ਜਿਸ ਨਾਲ 16 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੇ ਇਸ ਖੇਤਰੀ ਪ੍ਰਤਿਭਾ ਪੂਲ ‘ਚ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਏ ਹਨ।

 

Scroll to Top