Cabinet Minister Baljit Kaur

ਪੰਜਾਬ ਦੀਆਂ ਔਰਤਾਂ ਨੂੰ ਜਲਦ ਹੀ ਮਿਲਣਗੇ 1000 ਰੁਪਏ ਪ੍ਰਤੀ ਮਹੀਨਾ : ਕੈਬਨਿਟ ਮੰਤਰੀ ਬਲਜੀਤ ਕੌਰ

ਚੰਡੀਗੜ੍ਹ 28 ਅਪ੍ਰੈਲ 2022: ਪੰਜਾਬ ਸਰਕਾਰ ਜਲਦ ਹੀ ਸੂਬੇ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦੇ ਸਕਦੀ ਹੈ | ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ (Cabinet Minister Baljit Kaur) ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸ ਦੌਰਾਨ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ-ਦੋ ਮਹੀਨਿਆਂ ਵਿੱਚ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਇਸ ਤੋਂ ਬਾਅਦ ਔਰਤਾਂ ਦੇ ਖਾਤੇ ‘ਚ ਹਰ ਮਹੀਨੇ 1 ਹਜ਼ਾਰ ਰੁਪਏ ਆਉਣਗੇ।

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਦਿੱਤੀ ਸੀ। ਆਮ ਆਦਮੀ ਪਾਰਟੀ ਨੇ ਸਰਕਾਰ ਬਣਦੇ ਹੀ ਪੰਜਾਬ ਦੇ ਲੋਕਾਂ ਲਈ ਕਈ ਅਹਿਮ ਐਲਾਨ ਕੀਤੇ ਹਨ। ਬੀਤੇ ਦਿਨ ਪੰਜਾਬ ਸਰਕਾਰ ਨੇ ਜਾਰੀ ਜਾਣਕਾਰੀ ਅਨੁਸਾਰ ਦੱਸਿਆ ਕਿ 2 ਮਈ ਨੂੰ ਪੰਜਾਬ ਕੈਬਿਨੇਟ ਦੀ ਚੰਡੀਗੜ੍ਹ ਮੀਟਿੰਗ ਹੋ ਜਾ ਰਹੀ ਹੈ |ਇਸ ਦੌਰਾਨ ਕਿ ਫੈਸਲਾ ਹੋਵੇਗਾ ਇਹ ਦੇਖਣਾ ਅਜੇ ਬਾਕੀ ਹੈ |

Scroll to Top