July 4, 2024 5:33 pm
36th National Games

36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ

ਚੰਡੀਗੜ੍ਹ 12 ਅਕਤੂਬਰ 2022: ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ (36th National Games) ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ।

May be an image of 12 people and people standing

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਬਦ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਫ਼ੈਸਲੇ ਤਹਿਤ ਜਲਦ ਹੀ ਕੌਮੀ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ।

ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ ਸਦਕਾ ਅਗਲੇ ਸਾਲ ਗੋਆ ਵਿਖੇ ਹੋਣ ਵਾਲੀਆਂ 37ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਹੋਰ ਵੀ ਵਧੀਆ ਪ੍ਰਦਰਸ਼ਨ ਕਰਨਗੇ। ਅੱਜ ਮੁਕਾਬਲਿਆਂ ਦੇ ਆਖ਼ਰੀ ਦਿਨ ਮੁੱਕੇਬਾਜ਼ੀ ਵਿੱਚ ਸਿਮਰਨਜੀਤ ਕੌਰ ਨੇ ਸੋਨੇ, ਮਨਦੀਪ ਕੌਰ ਤੇ ਵਿਜੇ ਕੁਮਾਰ ਨੇ ਚਾਂਦੀ ਅਤੇ ਸਪਰਸ਼ ਕੁਮਾਰ, ਕੋਮਲਪ੍ਰੀਤ ਕੌਰ ਤੇ ਕੰਵਰਪ੍ਰੀਤ ਸਿੰਘ ਨੇ ਕਾਂਸੀ ਦੇ ਤਮਗ਼ੇ ਜਿੱਤੇ।

May be an image of 5 people and people standing