Site icon TheUnmute.com

Punjab: ਪੰਜਾਬ ਦੇ ਨੌਜਵਾਨ ਚਿੱਟਾ ਲਗਾਉਂਦੇ ‘ਤੇ ਸ਼ਰਾਬ ਪੀਂਦੇ ਹਨ’ ਕੰਗਨਾ ਨੇ ਪੰਜਾਬ ਤੇ ਪੰਜਾਬੀਆਂ ਬਾਰੇ ਦਿੱਤਾ ਵਿਵਾਦਿਤ ਬਿਆਨ

3 ਅਕਤੂਬਰ 2204: ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਹਰ ਵੇਲੇ ਸੁਰਖੀਆਂ ‘ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਨੇ ਇਕ ਵਾਰ ਫਿਰ ਇਤਰਾਜ਼ਯੋਗ ਬਿਆਨ ਦਿੱਤਾ ਹੈ। ਕੰਗਨਾ ਨੇ ਸਿੱਧੇ ਤੌਰ ‘ਤੇ ਹਿਮਾਚਲ ਪ੍ਰਦੇਸ਼ ‘ਚ ਫੈਲੇ ਨਸ਼ਿਆਂ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

 

ਦੱਸ ਦੇਈਏ ਕਿ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਅੱਗੇ ਅਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਜਾ ਕੁਝ ਵੀ ਹੋਵੇ। ਤੁਸੀਂ ਜਾਣਦੇ ਹੋ ਕਿ ਮੈਂ ਕਿਸ ਰਾਜ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬਹੁਤ ਗਰਮ ਹੁੰਦਾ ਹੈ ਅਤੇ ਉਹ ਬਹੁਤ ਹੁਸ਼ਿਆਰ ਹੁੰਦੇ ਹਨ। ਉਹ ਨਸ਼ੇ ਕਰਦੇ ਹਨ, ਸ਼ਰਾਬ ਪੀਂਦੇ ਹਨ ਅਤੇ ਰੌਲਾ ਪਾਉਂਦੇ ਹਨ। ਕੰਗਨਾ ਨੇ ਕਿਹਾ ਕਿ ਮੈਂ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਇਨ੍ਹਾਂ ਦੇ ਪ੍ਰਭਾਵ ‘ਚ ਨਾ ਆਉਣ। ਅਸੀਂ ਉਨ੍ਹਾਂ ਤੋਂ ਕੁਝ ਨਹੀਂ ਸਿੱਖਿਆ, ਉਨ੍ਹਾਂ ਨੇ ਸਾਡੀ ਜਵਾਨੀ ਬਰਬਾਦ ਕਰ ਦਿੱਤੀ ਹੈ।

 

Exit mobile version