ਬਠਿੰਡਾ , 14 ਮਈ, 2025: ਕੈਨੇਡਾ ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਦੀ ਦੁਖਦਾਈ ਖ਼ਬਰ ਆਈ ਹੈ | ਜਾਣਕਾਰੀ ਮੁਤਾਬਕ 25 ਸਾਲਾ ਪੰਜਾਬੀ ਨੌਜਵਾਨ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਦੁੱਨੇਵਾਲਾ ਦਾ ਰਹਿਣ ਵਾਲਾ ਹੈ। ਗਗਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ |
ਦਰਅਸਲ, ਗਗਨਦੀਪ ਸਿੰਘ ਹਾਲ ਹੀ ‘ਚ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵਰਕ ਪਰਮਿਟ ‘ਤੇ ਰਹਿ ਰਿਹਾ ਸੀ। ਉਹ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਪਣੇ ਚੰਗੇ ਭਵਿੱਖ ਅਤੇ ਆਪਣੇ ਪਰਿਵਾਰ ਦੀ ਵਿੱਤੀ ਹਾਲਤ ਸੁਧਾਰਨ ਦੇ ਇਰਾਦੇ ਨਾਲ ਵਿਦੇਸ਼ ਚਲਾ ਗਿਆ। ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਹੈ।
ਗਗਨਦੀਪ ਲਗਭਗ 5 ਸਾਲ ਪਹਿਲਾਂ ਕੈਨੇਡਾ ਗਿਆ ਸੀ, ਉਸਦੀ ਭੈਣ ਪਹਿਲਾਂ ਹੀ ਉੱਥੇ ਰਹਿ ਰਹੀ ਸੀ, ਗਗਨਦੀਪ ਦੇ ਮਾਪੇ ਪਿੰਡ ਚ ਇਕੱਲੇ ਰਹਿ ਰਹੇ ਸਨ। ਪੁੱਤਰ ਦੀ ਬੇਵਕਤੀ ਮੌਤ ਦੀ ਖ਼ਬਰ ਨਾਲ ਪਰਿਵਾਰ ਸਦਮੇ ‘ਚ ਹੈ ਅਤੇ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ ਹੈ।
ਇਸ ਵੇਲੇ ਪਰਿਵਾਰ ਭਾਰਤ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕਰ ਰਿਹਾ ਹੈ ਕਿ ਗਗਨਦੀਪ ਦੀ ਦੇਹ ਨੂੰ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ, ਤਾਂ ਜੋ ਉਸ ਦਾ ਅੰਤਿਮ ਸਸਕਾਰ ਉਸ ਦੀ ਆਪਣੀ ਮਿੱਟੀ ‘ਚ ਕੀਤਾ ਜਾ ਸਕੇ।
Read More: Road Accident: ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਗਈ ਜਾਨ