Himanshi Khurana News

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਨਾ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ, ਬਦਮਾਸ਼ਾਂ ਨੇ ਦਿੱਤੀ ਧਮਕੀ

ਮੋਹਾਲੀ , 14 ਫਰਵਰੀ 2026: ਪੰਜਾਬ ਦੀ ਸੂਫ਼ੀ ਗਾਇਕਾ ਜੋਤੀ ਨੂਰਾਂ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਤੋਂ ਬਾਅਦ ਹੁਣ ਪੰਜਾਬੀ ਅਦਾਕਾਰਾ ਅਤੇ ਮਾਡਲ ਹਿਮਾਂਸ਼ੀ ਖੁਰਾਨਾ ਨੂੰ ਬਦਮਾਸ਼ਾਂ ਵੱਲੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹਿਮਾਂਸ਼ੀ ਖੁਰਾਨਾ ਨੂੰ ਅੱਜ ਧਮਕੀ ਭਰਿਆ ਫੋਨ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਦੱਸਿਆ ਜਾ ਰਿਹਾ ਹੈ ਕਿ ਧਮਕੀ ਭਰੇ ਫੋਨ ‘ਚ ਬਦਮਾਸ਼ਾਂ ਨੇ ਅਦਾਕਾਰਾ ਨੂੰ ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸ਼ਿਕਾਇਤ ਤੋਂ ਬਾਅਦ, ਪੁਲਿਸ ਕਾਲ ਵੇਰਵਿਆਂ ਦੀ ਜਾਂਚ ਕਰ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ।

ਜਿਕਰਯੋਗ ਹੈ ਕਿ ਹਿਮਾਂਸ਼ੀ ਖੁਰਾਨਾ ਕੀਰਤਪੁਰ ਸਾਹਿਬ, ਪੰਜਾਬ ਦੀ ਇੱਕ ਮਾਡਲ ਅਤੇ ਅਦਾਕਾਰਾ ਹੈ। 2011 ‘ਚ ਮਿਸ ਲੁਧਿਆਣਾ ਦਾ ਖਿਤਾਬ ਜਿੱਤਣ ਤੋਂ ਬਾਅਦ, ਹਿਮਾਂਸ਼ੀ ਨੇ ਆਪਣੇ ਮਾਡਲਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ “ਸਾਡਾ ਹੱਕ” ਵਰਗੀਆਂ ਫਿਲਮਾਂ ਅਤੇ “ਸੋਚ” ਵਰਗੇ ਸੁਪਰਹਿੱਟ ਗੀਤਾਂ ਨਾਲ ਪਛਾਣ ਬਣਾਈ। ਉਹ ਬਿੱਗ ਬੌਸ 13 ‘ਚ ਹਿੱਸਾ ਲੈਣ ਤੋਂ ਬਾਅਦ ਪ੍ਰਸਿੱਧੀ ਪ੍ਰਾਪਤ ਕੀਤੀ।

Read More: ਪੰਜਾਬ ਦੀ ਸੂਫ਼ੀ ਗਾਇਕਾ ਜੋਤੀ ਨੂਰਾਂ ਨੂੰ ਮਿਲੀ ਧਮਕੀ, 1 ਕਰੋੜ ਰੁਪਏ ਦੀ ਮੰਗੀ ਫਿਰੌਤੀ

ਵਿਦੇਸ਼

Scroll to Top