ਪਿੰਕੀ ਧਾਲੀਵਾਲ

ਪੰਜਾਬੀ ਮਿਊਜ਼ਿਕ ਤੇ ਫ਼ਿਲਮ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ‘ਤੇ ਚੱਲੀ ਗੋ.ਲੀ !

ਮੋਹਾਲੀ 16 ਮਈ 2025: ਪੰਜਾਬੀ ਮਿਊਜ਼ਿਕ ਤੇ ਫ਼ਿਲਮ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ‘ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਮੋਹਾਲੀ ਦੇ ਸੈਕਟਰ-71 ‘ਚ ਪਿੰਕੀ ਧਾਲੀਵਾਲ ਦੇ ਘਰ ‘ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਹਨ | ਜਾਣਕਾਰੀ ਮੁਤਾਬਕ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ |

ਜਿਕਰਯੋਗ ਹੈ ਕਿ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਸ਼ਿਕਾਇਤ ‘ਤੇ ਪਿੰਕੀ ਧਾਲੀਵਾਲ (Pinky Dhaliwal) ਨੂੰ ਗ੍ਰਿਫਤਾਰ ਕੀਤਾ ਗਿਆ ਸੀ | ਉਸ ਤੋਂ ਬਾਅਦ ਪਿੰਕੀ ਧਾਲੀਵਾਲ ਸੁਰਖੀਆਂ ‘ਚ ਸਨ | ਆਪਣੀ ਸ਼ਿਕਾਇਤ ‘ਚ ਗਾਇਕਾ ਸੁਨੰਦਾ ਸ਼ਰਮਾ (Singer Sunanda Sharma) ਨੇ ਦੋਸ਼ ਲਗਾਇਆ ਸੀ ਕਿ ਧਾਲੀਵਾਲ ਨੇ ਉਸਦੇ ਗੀਤਾਂ ਤੋਂ ਹੋਣ ਵਾਲੀ 250 ਕਰੋੜ ਰੁਪਏ ਦੀ ਆਮਦਨ ਰੋਕ ਕੇ ਉਸਦਾ ਵਿੱਤੀ ਸ਼ੋਸ਼ਣ ਕੀਤਾ ਹੈ। ਉਨ੍ਹਾਂ ਨੇ ਆਮਦਨ ਨੂੰ ਗਲਤ ਤਰੀਕੇ ਨਾਲ ਰੋਕਣ, ਅਪਰਾਧਿਕ ਧਮਕੀ ਦੇਣ ਅਤੇ ਧੋਖਾਧੜੀ ਦੇ ਦੋਸ਼ ਲਗਾਏ ਸਨ।

ਮਹਿਲਾ ਕਮਿਸ਼ਨ ਵੱਲੋਂ ਸੁਨੰਦਾ ਸ਼ਰਮਾ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਕਰਨ ਅਤੇ ਇਸ ‘ਤੇ ਢੁਕਵੀਂ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ।

Read More: ਮਿਊਜ਼ਿਕ ਕੰਪਨੀ ਨਿਰਮਾਤਾ ਪਿੰਕੀ ਧਾਲੀਵਾਲ ਦੀ ਹਾਈ ਕੋਰਟ ‘ਚ ਪੇਸ਼ੀ, ਸੁਣਾਇਆ ਇਹ ਫੈਸਲਾ

Scroll to Top