Gurmeet Bawa

ਪੰਜਾਬੀ ਸੰਗੀਤਕਾਰਾਂ ਵਲੋਂ ਗੁਰਮੀਤ ਬਾਵਾ ਨੂੰ ਅੰਮ੍ਰਿਤਸਰ ਪਹੁੰਚ ਦਿੱਤੀ ਗਈ ਅੰਤਿਮ ਸ਼ਰਧਾਂਜਲੀ

ਅੰਮ੍ਰਿਤਸਰ 30 ਨਵੰਬਰ 2021 : 21 ਨਵੰਬਰ ਨੂੰ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ਦੇ ਨਾਲ ਗਾਇਕੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਸੀ। ਲੰਮੀ ਹੇਕ ਲਈ ਜਾਣੀ ਜਾਂਦੀ ਗੁਰਮੀਤ ਬਾਵਾ ਕਰੀਬ 77 ਸਾਲ ਦੀ ਉਮਰ ‘ਚ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਸੰਗੀਤ ਜਗਤ ‘ਚ ਸੋਗ ਦੀ ਲਹਿਰ ਛਾਈ ਹੋਈ ਹੈ। ਆਮ ਲੋਕਾਂ ਤੋਂ ਲੈ ਕੇ ਕਲਾਕਾਰਾਂ ਤੱਕ ਉਨ੍ਹਾਂ ਦੀ ਮੌਤ ‘ਤੇ ਦੁੱਖ ਜਤਾਇਆ।
ਦੱਸ ਦਈਏ ਅੱਜ ਮਰਹੂਮ ਗਾਇਕਾ ਗੁਰਮੀਤ ਬਾਵਾ ਦਾ ਭੋਗ ਅਤੇ ਅੰਤਿਮ ਅਰਦਾਸ ਹੈ। ਮਸ਼ਹੂਰ ਪੰਜਾਬੀ ਨਾਮਵਰ ਗਾਇਕ ਨੇ ਮੋਬਾਇਲ ਤੇ੫ ਪਹੁੰਚੇ ਅਤੇ ਗੁਰਮੀਤ ਬਾਵਾ ਜੀ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਮਨੋਵਿਗਿਆਨਕ ਇਸ ਮੌਕੇ ਸ਼ਰਧਾਂਜਲੀ ਦੇਣ ਪਹੁੰਚੇ ਪੰਜਾਬੀ ਗਾਇਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਮੀਤ ਬਾਵਾ ਦੀ ਮੌਤ ਕਾਰਨ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪੰਜਾਬੀ ਲੋਕ ਗਾਇਕੀ ‘ਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਹੈ। ਉਨ੍ਹਾਂ ਨੂੰ ਕਈ ਕੌਮੀ ਤੇ ਕੌਮਾਂਤਰੀ ਪੁਰਸਕਾਰ ਮਿਲੇ ਹਨ। ਪੰਜਾਬੀ ਲੋਕ ਸੰਗੀਤ ‘ਚ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ,
ਦੱਸਣਯੋਗ ਹੈ ਕਿ ਸਾਲ 2019 ‘ਚ ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ‘ਚ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਸਨਮਾਨ ਮਿਲਿਆ ਸੀ। ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਐਵਾਰਡ ਮਿਲ ਚੁੱਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ ਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ। ਦੱਸ ਦਈਏ ਪਿਛਲੇ ਸਾਲ ਹੀ ਗੁਰਮੀਤ ਬਾਵਾ ਦੀ ਧੀ ਲਾਚੀ ਬਾਵਾ ਦਾ ਦਿਹਾਂਤ ਹੋਇਆ ਸੀ।

Scroll to Top