July 7, 2024 2:33 pm
Bunty Bains

ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ, ਘਰ ਦੇ ਬਾਹਰ ਹੋਈ ਗੋਲੀਬਾਰੀ

ਚੰਡੀਗੜ੍ਹ, 27 ਫਰਵਰੀ 2024: ਪੰਜਾਬੀ ਗੀਤਕਾਰ ਬੰਟੀ ਬੈਂਸ (Bunty Bains) ਨੂੰ ਬਦਮਾਸ਼ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਧਮਕੀ ਲੱਕੀ ਪਟਿਆਲ ਨਾਂ ਦੇ ਬਦਮਾਸ਼ ਨੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਬੈਂਸ ਨੂੰ ਰੰਗਦਾਰੀ ਦੇ ਮਾਮਲੇ ‘ਚ ਲੱਕੀ ਪਟਿਆਲ ਵਲੋਂ ਧਮਕੀ ਦਿੱਤੀ ਗਈ ਹੈ।

ਇਸ ਸੰਬੰਧੀ ਇੱਕ ਨਿਊਜ਼ ਚੈੱਨਲ ਨਾਲ ਗੱਲ ਕਰਦਿਆਂ ਬੰਟੀ ਬੈਂਸ (Bunty Bains) ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਧਮਕੀਆਂ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕੀਆਂ ਹਨ। ਦੇਰ ਰਾਤ 1 ਵਜੇ ਦੇ ਕਰੀਬ ਮੇਰੇ ਘਰ ਦੇ ਬਾਹਰ ਗੋਲੀਬਾਰੀ ਵੀ ਕੀਤੀ ਗਈ। ਬੰਟੀ ਬੈਂਸ ਦੇ ਮੁਤਾਬਕ ਲੱਕੀ ਪਟਿਆਲ ਨਾਂ ਦਾ ਬਦਮਾਸ਼ ਉਨ੍ਹਾਂ ਕੋਲੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ |

ਜਿਕਰਯੋਗ ਹੈ ਕਿ ਬੰਟੀ ਬੈਂਸ ਹਮੇਸ਼ਾ ਹੀ ਨਵੇਂ-ਨਵੇਂ ਕਲਾਕਾਰਾਂ ਨੂੰ ਲਾਂਚ ਕਰਨ ਤੇ ਪੰਜਾਬੀ ਇੰਡਸਟਰੀ ‘ਚ ਵੱਖਰਾ ਕੰਮ ਕਰਨ ਲਈ ਜਾਣੇ ਜਾਂਦੇ ਹਨ। ਬੰਟੀ ਬੈਂਸ ਨੇ ਵੱਖਰੇ ਤਰ੍ਹਾਂ ਪ੍ਰੋਜੈਕਟ ਨਾਲ ਦਰਸ਼ਕਾਂ ਦਾ ਧਿਆਨ ਖਿੱਚਿਆ ਹੈ | ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਪੰਜਾਬੀ ਗਾਇਕਾਂ, ਕਾਰੋਬਾਰੀਆਂ ਆਦਿ ਨੂੰ ਨਾਮੀ ਬਦਮਾਸ਼ਾਂ ਦੇ ਨਾਂ ਤੋਂ ਧਮਕੀਆਂ ਮਿਲਣ ਦੇ ਮਾਮਲੇ ਸਾਹਮਣੇ ਆਏ ਹਨ |