Diljit Dosanjh

Diljit Dosanjh: ਦਿਲਜੀਤ ਦੋਸਾਂਝ ਨੂੰ ਮਿਲੇ ਭਾਜਪਾ ਆਗੂ ਜੈਵੀਰ ਸ਼ੇਰਗਿੱਲ, ਆਖੀ ਇਹ ਖ਼ਾਸ ਗੱਲ

ਚੰਡੀਗੜ੍ਹ, 28 ਅਕਤੂਬਰ 2024: ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਪੂਰੀਆਂ ਦੁਨੀਆ ‘ਚ ਨਾਮਣਾ ਖੱਟ ਰਿਹਾ ਹੈ | ਵਿਦੇਸ਼ਾਂ ‘ਚ ਦਿਲਜੀਤ ਦੇ ਸ਼ੋਅ ‘ਚ ਵੱਡੀ ਗਿਣਤੀ ‘ਚ ਲੋਕ ਦੇਖੇ ਜਾ ਰਹੇ ਹਨ | ਇਸਦੇ ਨਾਲ ਹੀ ਦਿਲਜੀਤ ਇਨ੍ਹੀਂ ਦਿਨੀਂ ਆਪਣੇ ‘ਭਾਰਤ ਕੇ ਦਿਲ’ ਲੁਮਿਨਾਟੀ ਟੂਰ ਨੂੰ ਲੈ ਕੇ ਚਰਚਾ ‘ਚ ਹਨ।

ਬੀਤੇ ਦਿਨ ਕੱਲ੍ਹ ਦਿੱਲੀ ਸ਼ੋਅ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਭਾਜਪਾ ਦੇ ਕੌਮੀ ਬੁਲਾਰੇ ਅਤੇ ਆਗੂ ਜੈਵੀਰ ਸ਼ੇਰਗਿੱਲ (Jaiveer Shergill) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਿਲਜੀਤ ਦੁਸਾਂਝ ਆਪਣੀ ਟੀਮ ਸਮੇਤ ਜੈਵੀਰ ਸ਼ੇਰਗਿੱਲ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਜੈਵੀਰ ਸ਼ੇਰਗਿੱਲ ਦਿਲਜੀਤ (Diljit Dosanjh) ਅਤੇ ਉਨ੍ਹਾਂ ਦੀ ਟੀਮ ਨੂੰ ਲੈਣ ਉਨ੍ਹਾਂ ਦੇ ਘਰ ਦੇ ਦਰਵਾਜ਼ੇ ‘ਤੇ ਲੈਣ ਪਹੁੰਚੇ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਜਿਕਰਯੋਗ ਹੈ ਕਿ ਜੈਵੀਰ ਸ਼ੇਰਗਿੱਲ ਅਤੇ ਦਿਲਜੀਤ ਦੋਸਾਂਝ ਮੂਲ ਰੂਪ ਤੋਂ ਜਲੰਧਰ ਦਾ ਰਹਿਣ ਵਾਲੇ ਹਨ |

ਇਸ ਬਾਰੇ ਜੈਵੀਰ ਸ਼ੇਰਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਜੈਵੀਰ ਨੇ ਕਿਹ ਕਿ ਦਿਲਜੀਤ ਪਾਜੀ ਨੂੰ ਪੰਜਾਬੀਆਂ ਦੀ ਸ਼ਾਨ ਵਜੋਂ ਜਾਣਿਆ ਜਾਂਦਾ ਹੈ। ਅੱਜ ਦੇ ਨੌਜਵਾਨਾਂ ਨੂੰ ਦਿਲਜੀਤ ਦੇ ਚੰਗੇ ਗੁਣ ਸਿੱਖਣੇ ਚਾਹੀਦੇ ਹਨ। ਕਿਉਂਕਿ ਦਿਲਜੀਤ ਪਾਜੀ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ। ਦੂਜੇ ਪਾਸੇ ਇਸ ‘ਤੇ ਦਿਲਜੀਤ ਦੋਸਾਂਝ ਨੇ ਜਵਾਬ ਦਿੱਤਾ ਕਿ ਮੈਂ ਖੁਦ ਤੁਹਾਡੇ ਤੋਂ ਪ੍ਰੇਰਿਤ ਹਾਂ।

ਜੈਵੀਰ ਸ਼ੇਰਗਿੱਲ ਨੇ ਅੱਗੇ ਕਿਹਾ ਕਿ ਮੈਂ ਜੋ ਵੀ ਦਿਲਜੀਤ ਤੋਂ ਸਿੱਖਿਆ ਹੈ, ਮੈਂ ਆਪਣੇ ਬੱਚਿਆਂ ਨੂੰ ਵੀ ਸਿਖਾਇਆ ਹੈ ਅਤੇ ਦੂਜਿਆਂ ਨੂੰ ਵੀ ਦੱਸਿਆ ਹੈ। ਜੇਕਰ ਤੁਸੀਂ ਸਖਤ ਮਿਹਨਤ ਕਰੋਗੇ ਤਾਂ ਤੁਹਾਨੂੰ ਸਫਲਤਾ ਜ਼ਰੂਰ ਮਿਲੇਗੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਮਾਣ ਨਾਲ ਕਹਿੰਦੇ ਹਾਂ ਕਿ ਅਸੀਂ ਦਿਲਜੀਤ ਦੋਸਾਂਝ ਦੇ ਪੰਜਾਬ ਤੋਂ ਹਾਂ।

Scroll to Top