15 ਅਗਸਤ 2025: ਪੰਜਾਬੀ ਇੰਡਸਟਰੀ (punjabi industry) ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਆਈ ਹੈ। ਬਹੁਤ ਘੱਟ ਸਮੇਂ ਵਿੱਚ ਬੁਲੰਦੀਆਂ ਨੂੰ ਛੂਹਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਗੁਰ ਸਿੱਧੂ (punjabi singer gur sidhu) ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ।
ਇਹ ਜਾਣਕਾਰੀ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਦਿੱਤੀ। ਦੱਸ ਦੇਈਏ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਲਿਖਿਆ ਕਿ ਬੀਤੀ ਰਾਤ ਪੰਜਾਬੀ ਲੋਕ ਗਾਇਕ ਗੁਰ ਸਿੱਧੂ ਦੇ ਪਿਤਾ ਅਤੇ ਮੇਰੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਸਰਪੰਚ ਸ. ਸੁਖਬੀਰ ਸਿੰਘ ਸਿੱਧੂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਦਿਲ ਦਾ ਦੌਰਾ ਪੈਣ ਕਾਰਨ ਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਵਾਹਿਗੁਰੂ ਜੀ, ਸੁਖਬੀਰ ਸਿੰਘ ਸਿੱਧੂ ਜੀ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ।
Read More: ਪੰਜਾਬੀ ਸੰਗੀਤ ਜਗਤ ‘ਚ ਸੋ.ਗ, ਗਾਇਕ ਡਿੰਪਲ ਰਾਜਾ ਦਾ ਦਿ.ਹਾਂ.ਤ