ਪੰਜਾਬ, 04 ਅਗਸਤ 2025: Harbhajan Mann News: ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਹਾਦਸਾਗ੍ਰਸਤ ਹੋ ਗਈ | ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ ਕੁਰੂਕਸ਼ੇਤਰ ‘ਚ ਵਾਪਰੀ ਜਿੱਥੇ ਕਾਰ ਪੀਪਲੀ ਫਲਾਈਓਵਰ ‘ਤੇ ਡਿਵਾਈਡਰ ਨਾਲ ਟਕਰਾ ਗਈ ਅਤੇ ਪਲਟ ਗਈ। ਇਸ ਦੌਰਾਨ ਹਰਭਜਨ ਮਾਨ ਸਮੇਤ 4 ਜਣੇ ਕਾਰ ‘ਚ ਸਵਾਰ ਸਨ।
ਰਾਹਤ ਦੀ ਗੱਲ ਹੈ ਕਿ ਹਰਭਜਨ ਮਾਨ ਇਸ ਹਾਦਸੇ ‘ਚ ਵਾਲ-ਵਾਲ ਬਚ ਗਏ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਇਸ ਹਾਦਸੇ ‘ਚ ਸੁਰੱਖਿਆ ਗਾਰਡ ਜ਼ਖਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਉਹ ਕਾਰ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਗਾਇਕ ਹਰਭਜਨ ਮਾਨ ਦਿੱਲੀ ‘ਚ ਇੱਕ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ। ਇਸ ਹਾਦਸੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।
Read More: ਮੱਧ ਪ੍ਰਦੇਸ਼ ‘ਚ ਵਾਪਰਿਆ ਦਰਦਨਾਕ ਹਾਦਸਾ, ਬਿਹਾਰ ਪੁਲਿਸ ਦੀ ਗੱਡੀ ਹਾਦਸਾਗ੍ਰਸਤ