ਮਾਨਸਾ, 22 ਨਵੰਬਰ 2025: ਪੰਜਾਬੀ ਸੰਗੀਤ ਇੰਡਸਟਰੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮਾਨਸਾ ਜ਼ਿਲ੍ਹੇ ਦੇ ਨੇੜੇ ਖਿਆਲਾ ਪਿੰਡ ਦੇ ਰਹਿਣ ਵਾਲੇ 37 ਸਾਲਾ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਇਹ ਹਾਦਸਾ ਮਾਨਸਾ-ਪਟਿਆਲਾ ਸੜਕ ‘ਤੇ ਵਾਪਰਿਆ।
ਮਿਲੀ ਜਾਣਕਾਰੀ ਮੁਤਾਬਕ ਹਰਮਨ ਸਿੱਧੂ ਬੀਤੀ ਰਾਤ ਆਪਣੇ ਪਿੰਡ ਖਿਆਲਾ ਵਾਪਸ ਆ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਹਰਮਨ ਸਿੱਧੂ ਦੀ ਜਾਨ ਚਲੀ ਗਈ। ਗਾਇਕ ਦੇ ਅਚਾਨਕ ਦੇਹਾਂਤ ਨਾਲ ਪ੍ਰਸ਼ੰਸਕਾਂ ਅਤੇ ਸੰਗੀਤ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਗਾਇਕ ਹਰਮਨ ਸਿੱਧੂ ਮਿਸ ਪੂਜਾ ਦੇ ਆਪਣੇ ਗੀਤ “ਪੇਪਰ ਯਾ ਪਿਆਰ” ਨਾਲ ਪ੍ਰਸਿੱਧੀ ਪ੍ਰਾਪਤ ਕੀਤੀ। ਮ੍ਰਿਤਕ ਗਾਇਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਇੱਕ ਧੀ ਛੱਡ ਗਿਆ ਹੈ। ਉਸਦੇ ਪਿਤਾ ਦਾ ਵੀ ਡੇਢ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ।
Read More: ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਦਾ ਸ਼ਿਕਾਰ, ਫੋਰਟਿਸ ਹਸਪਤਾਲ ‘ਚ ਦਾਖਲ




