July 2, 2024 11:11 pm
Punjabi singer Inderjit Nikku

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਗੈਂਗਸਟਰਵਾਦ ਲਈ ਪੰਜਾਬੀ ਇੰਡਸਟਰੀ ਨੂੰ ਠਹਿਰਾਇਆ ਜ਼ਿੰਮੇਵਾਰ

ਚੰਡੀਗੜ੍ਹ 02 ਜੁਲਾਈ 2022: ਪੰਜਾਬੀ ਗਾਇਕ ਇੰਦਰਜੀਤ ਨਿੱਕੂ (Punjabi singer Inderjit Nikku) ਵਲੋਂ ਗੈਂਗਸਟਰਵਾਦ ਨੂੰ ਲੈ ਕੇ ਦਿੱਤੇ ਬਿਆਨ ਨੇ ਪੰਜਾਬੀ ਇੰਡਸਟਰੀ ‘ਚ ਇੱਕ ਨਵੀਂ ਚਰਚਾ ਛਿੜ ਗਈ ਹੈ | ਗਾਇਕ ਇੰਦਰਜੀਤ ਨਿੱਕੂ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਗੈਂਗਸਟਰਵਾਦ ਲਈ ਪੰਜਾਬੀ ਗਾਣਿਆਂ ਵਿਚਲਾ ਗੈਂਗਵਾਰ ਕਲਚਰ ਜ਼ਿੰਮੇਵਾਰ ਹੈ ਅਤੇ ਪੰਜਾਬੀ ਇੰਡਸਟਰੀ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀਆਂ ਦੀ ਨਵੀਂ ਪੀੜੀ ਗਾਣਿਆਂ ਰਾਹੀਂ ਹੀ ਪੰਜਾਬੀ ਸਭਿਆਚਾਰ ਨਾਲ ਜੁੜਦੇ ਹਨ। ਪੰਜਾਬੀ ਗਾਣਿਆਂ ਵਿੱਚ ਭ੍ਰਿਸ਼ਟਾਚਾਰ ਤੇ ਗੈਂਗਵਾਰ ਨਾਲ ਪੰਜਾਬ ਦੇ ਬੱਚਿਆਂ ‘ਤੇ ਮਾੜਾ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਗੀਤਾਂ ਵਿੱਚ ਗੈਂਗਵਾਰ ਰਹੇਗਾ ਤਾਂ ਵਿਦੇਸ਼ਾਂ ਵਿੱਚ ਪੰਜਾਬੀ ਪੀੜੀ ਸਾਡੇ ਅਸਲ ਪੰਜਾਬੀ ਸਭਿਆਚਾਰ ਤੋਂ ਜਾਣੂ ਨਹੀਂ ਹੋ ਸਕੇਗੀ । ਗਾਇਕ ਨਿੱਕੂ ਨੇ ਕਿਹਾ ਕਿ ਪੰਜਾਬੀ ਗੀਤਾਂ ਦਾ ਪੰਜਾਬੀ ਮਾਂ ਬੋਲੀ ਨੂੰ ਵਿਸ਼ਵ ਪੱਧਰ ‘ਤੇ ਉੱਚਾ ਚੁੱਕਣ ‘ਚ ਅਹਿਮ ਯੋਗਦਾਨ ਹੈ। ਇਸ ਲਈ ਚੰਗੇ ਤੇ ਮਿਆਰੀ ਗੀਤ ਗਾਉਣੇ ਚਾਹੀਦੇ ਹਨ।