ਪੰਜਾਬ, 12 ਅਗਸਤ 2025: ਇੱਕ ਮਾਮਲੇ ਨੂੰ ਲੈ ਕੇ ਪੰਜਾਬੀ ਗਾਇਕ ਕਰਨ ਔਜਲਾ ਅਤੇ ਪੰਜਾਬ ਗਾਇਕ ਅਤੇ ਰੈਪਰ ਹਨੀ ਸਿੰਘ ਨੇ ਆਪਣੇ ਗਾਣੇ ‘ਚ ਵਰਤੀ ਭਾਸ਼ਾ ਲਈ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫ਼ੀ ਮੰਗੀ ਸੀ। ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਕਰਨ ਔਜਲਾ ਹੁਣ ਭਾਰਤ ਵਾਪਸ ਆ ਗਏ ਹਨ। ਉਹ ਸੋਮਵਾਰ ਦੇਰ ਸ਼ਾਮ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ (CSMIA) ‘ਤੇ ਪਹੁੰਚੇ।
ਕਰਨ ਔਜਲਾ ਛੇਤੀ ਹੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਸਾਹਮਣੇ ਪੇਸ਼ ਹੋ ਸਕਦੇ ਹਨ। ਉਨ੍ਹਾਂ ਨੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਏਆਈਜੀ ਯਾਦਵਿੰਦਰ ਸਿੰਘ ਸਿੱਧੂ ਨੇ ਵੀ ਕਮਿਸ਼ਨ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਦੋਵੇਂ ਗਾਇਕ ਛੇਤੀ ਹੀ ਨਿੱਜੀ ਤੌਰ ‘ਤੇ ਪੇਸ਼ ਹੋਣਗੇ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਸੀ ਕਿ ਉਨ੍ਹਾਂ ਨੇ ਖੁਦ ਹਨੀ ਸਿੰਘ ਅਤੇ ਕਰਨ ਔਜਲਾ ਦੇ ਗੀਤ ਸੋਸ਼ਲ ਮੀਡੀਆ ‘ਤੇ ਸੁਣੇ ਹਨ। ਮਹਿਲਾ ਕਮਿਸ਼ਨ ਨੇ ਪੁਲਿਸ ਨੂੰ ਲਿਖਿਆ ਸੀ ਕਿ ਹਨੀ ਸਿੰਘ ਦੇ ਗੀਤ ‘ਮਿਲੀਅਨੇਅਰ’ ‘ਚ ਔਰਤਾਂ ਖ਼ਿਲਾਫ ਇਤਰਾਜ਼ਯੋਗ ਭਾਸ਼ਾ ਵਰਤੀ।
ਦੂਜੇ ਪਾਸੇ ਗਾਇਕ ਕਰਨ ਔਜਲਾ ਦੇ ਆਪਣੇ ਗੀਤ ‘MF Gabru’ ‘ਚ ਔਰਤਾਂ ਲਈ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦਾ ਦੋਸ਼ ਹੈ | ਪੰਜਾਬ ਮਹਿਲਾ ਕਮਿਸ਼ਨ ਨੇ ਪੰਜਾਬ ਡੀਜੀਪੀ ਨੂੰ ਹੁਕਮ ਦਿੱਤਾ ਸੀ ਕਿ ਉਹ ਚੰਡੀਗੜ੍ਹ ਦੇ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇਣ।
Read More: ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਨੇ ਮਹਿਲਾ ਕਮਿਸ਼ਨ ਤੋਂ ਮੰਗੀ ਮੁਆਫ਼ੀ