ਚੰਡੀਗੜ੍ਹ 16 ਨਵੰਬਰ 2022 : ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਛੱਤਰ ਗਿੱਲ ਦੇ ਘਰ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਪੂਰੇ ਹੋ ਗਏ ਹਨ। ਹਾਲਾਂਕਿ ਇਸ ਸਬੰਧੀ ਉਨ੍ਹਾਂ ਨੇ ਕੋਈ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਨਹੀਂ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਦਾ ਅੰਤਿਮ ਸੰਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।