ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ

7 ਅਗਸਤ 2025: ਪੰਜਾਬੀ ਗਾਇਕ ਕਰਨ ਔਜਲਾ (karan aujla) ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧੀ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਗਿਆ ਹੈ।

ਪੱਤਰ ਵਿੱਚ ਦੋਵਾਂ ਦੇ ਦੋ ਗੀਤਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਇਸ ਨਾਲ ਔਰਤਾਂ ਦੇ ਮਾਣ ਨੂੰ ਠੇਸ ਪਹੁੰਚੀ ਹੈ। ਪੁਲਿਸ ਤੋਂ 11 ਅਗਸਤ (august) ਤੱਕ ਅਗਲੀ ਕਾਰਵਾਈ ਸਬੰਧੀ ਰਿਪੋਰਟ ਮੰਗੀ ਗਈ ਹੈ।

Read More: ਹਨੀ ਸਿੰਘ ਦੇ ਸ਼ੋਅ ਨੂੰ ਲੈ ਕੇ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

Scroll to Top