Canada

ਕੈਨੇਡਾ ‘ਚ ਡਿਪੋਰਟ ਕਰਨ ਦੇ ਫੈਸਲੇ ਖ਼ਿਲਾਫ਼ ਪੰਜਾਬੀ ਵਿਦਿਆਰਥੀਆਂ ਨੇ ਲਾਇਆ ਪੱਕਾ ਮੋਰਚਾ

ਚੰਡੀਗੜ੍ਹ, 07 ਜੂਨ 2023: ਕੈਨੇਡਾ (Canada) ‘ਚ ਸਟੱਡੀ ਵੀਜ਼ਾ ‘ਤੇ ਗਏ ਵਿਦਿਆਰਥੀਆਂ ਦੇ ਜਾਅਲੀ ਦਸਤਾਵੇਜ਼ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਉਥੋਂ ਡਿਪੋਰਟ ਕੀਤਾ ਜਾ ਰਿਹਾ ਹੈ। ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸਾਗਾ ਵਿਖੇ ਪੱਕਾ ਮੋਰਚਾ ਲਾਇਆ ਹੈ। ਉੱਥੇ ਹੀ ਵਿਦਿਆਰਥੀਆਂ ਨੇ ਖੁੱਲ੍ਹੇ ਅਸਮਾਨ ਹੇਠ ਆਪਣਾ ਧਰਨਾ ਸ਼ੁਰੂ ਕਰ ਦਿੱਤਾ ਜਾ ਰਿਹਾ ਹੈ।

ਇਸ ਦੌਰਾਨ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨਾਲ ਧੋਖਾ ਹੋਇਆ ਹੈ, ਉਨ੍ਹਾਂ ਨੂੰ ਕੈਨੇਡਾ ਦੇ ਵਿਦਿਅਕ ਅਦਾਰਿਆਂ ਵਿੱਚ ਐਡਜਸਟ ਕੀਤਾ ਜਾਵੇ। ਦੱਸ ਦਈਏ ਕਿ ਇਸ ਸਮੇਂ ਲਗਭਗ 200 ਵਿਦਿਆਰਥੀਆਂ ਦੀ ਜਾਂਚ ਚੱਲ ਰਹੀ ਹੈ।

ਕੈਨੇਡਾ (Canada) ਦੇ ਓਨਟਾਰੀਓ ਸਥਿਤ ਹੰਬਰ ਕਾਲਜ ਦੇ ਜਾਅਲੀ ਦਸਤਾਵੇਜ਼ ਦੇ ਕੇ ਵਿਦਿਆਰਥੀਆਂ ਨੂੰ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ ਜਲੰਧਰ ਦਾ ਮਾਲਕ ਬ੍ਰਿਜੇਸ਼ ਮਿਸ਼ਰਾ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇੱਥੋਂ ਵਿਦੇਸ਼ ਭੱਜ ਗਿਆ ਹੈ। ਉਸ ਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

ਜਿਨ੍ਹਾਂ ਵਿਦਿਆਰਥੀਆਂ ਦੇ ਸਿਰ ‘ਤੇ ਡਿਪੋਰਟ ਹੋਣ ਦੀ ਤਲਵਾਰ ਲਟਕ ਰਹੀ ਹੈ, ਉਨ੍ਹਾਂ ਨੂੰ ਬ੍ਰਿਜੇਸ਼ ਮਿਸ਼ਰਾ ਨੇ 2017 ਤੋਂ 2019 ਤੱਕ ਪ੍ਰਤੀ ਵਿਦਿਆਰਥੀ 16 ਤੋਂ 18 ਲੱਖ ਰੁਪਏ ਲੈ ਕੇ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਿਆ ਸੀ। ਪਰ ਜਦੋਂ ਹੋਰ ਵਿਦਿਆਰਥੀ ਕਾਲਜ ਗਏ ਤਾਂ ਉਨ੍ਹਾਂ ਦੀ ਫੀਸ ਕਾਲਜ ਤੱਕ ਨਹੀਂ ਪਹੁੰਚੀ ਸੀ। ਜਦੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਉਹ ਸਾਰੇ ਫਰਜ਼ੀ ਨਿਕਲੇ।

ਹਰਸਿਮਰਤ ਕੌਰ ਬਾਦਲ ਨੇ ਕੈਨੇਡਾ ਵਿੱਚ ਵਿਦਿਆਰਥੀ ਨੂੰ ਡਿਪੋਰਟ ਕਰਨ ਦੀ ਕਾਰਵਾਈ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਫਰਾਡ ਏਜੰਟਾਂ ਕਾਰਨ ਲੱਖਾਂ ਰੁਪਏ ਖਰਚ ਕੇ ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ’ਤੇ ਡਿਪੋਰਟ ਦੀ ਤਲਵਾਰ ਲਟਕ ਰਹੀ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਕੈਨੇਡਾ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ ਹੈ।

ਹਰਸਿਮਰਤ ਨੇ ਵਿਦੇਸ਼ ਮੰਤਰਾਲੇ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਕੈਨੇਡਾ ਡਿਪੋਰਟੇਸ਼ਨ ਦੇ ਮੂੰਹ ‘ਤੇ ਬੈਠੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਨੂੰ ਪੂਰਾ ਕਰਨ ‘ਚ ਮੱਦਦ ਕੀਤੀ ਜਾਵੇ ਅਤੇ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਵਿੱਦਿਅਕ ਅਦਾਰਿਆਂ ‘ਚ ਦਾਖਲਾ ਦਿਵਾਉਣ ‘ਚ ਮਦਦ ਕੀਤੀ ਜਾਵੇ। ਹਰਸਿਮਰਤ ਕੌਰ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੇ ਨਾਲ ਧੋਖਾਧੜੀ ਹੋਈ ਹੈ |

Scroll to Top