ਓ.ਪੀ. ਸੋਨੀ

ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਜਲਦ ਵਾਪਸ ਲਿਆਂਦਾ ਜਾਵੇ: ਓ.ਪੀ. ਸੋਨੀ

ਚੰਡੀਗੜ੍ਹ 01 ਮਾਰਚ 2022: ਭਾਰਤ ਵਲੋਂ ਯੂਕਰੇਨ ‘ਚੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਪ੍ਰਕਿਰਿਆ ਚੱਲ ਰਹੀ ਹੈ | ਇਸ ਦੌਰਾਨ ਓ.ਪੀ. ਸੋਨੀ ਨੇ ਕਿਹਾ ਹੈ ਕਿ ਯੂਕਰੇਨ ‘ਚ ਫਸੇ ਬਾਕੀ ਪੰਜਾਬੀ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਘਰ ਲਿਆਂਦਾ ਜਾਵੇ ਅਤੇ ਇਸ ਲਈ ਭਾਰਤ ਸਰਕਾਰ ਨੂੰ ਯੂਕਰੇਨ ਲਈ ਹੋਰ ਉਡਾਣਾਂ ਭੇਜਣੀਆਂ ਚਾਹੀਦੀਆਂ ਹਨ। ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲਾਂ ਹੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬੀ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਦਾ ਮਾਮਲਾ ਉਠਾ ਚੁੱਕੇ ਹਨ।

ਉਨ੍ਹਾਂ ਨੇ ਕਿਹਾ ਕਿ ਭਾਵੇਂ ਭਾਰਤ ਸਰਕਾਰ ਯੂਕਰੇਨ ‘ਚੋਂ ਬਹੁਤ ਸਾਰੇ ਵਿਦਿਆਰਥੀਆਂ ਨੂੰ ਕੱਢਣ ‘ਚ ਸਫ਼ਲ ਰਹੀ ਹੈ | ਪਰ ਵੱਡੀ ਗਿਣਤੀ ‘ਚ ਵਿਦਿਆਰਥੀ ਯੂਕਰੇਨ ‘ਚ ਫਸੇ ਹੋਏ ਹਨ। ਇਨ੍ਹਾਂ ‘ਚ ਪੰਜਾਬ ਦੇ ਵਿਦਿਆਰਥੀਆਂ ਦੀ ਗਿਣਤੀ ਵੀ ਕਾਫ਼ੀ ਹੈ। ਪੰਜਾਬ ਸਰਕਾਰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਭਾਰਤ ਸਰਕਾਰ ਨਾਲ ਵੀ ਪੂਰਾ ਤਾਲਮੇਲ ਹੈ। ਇਸ ਸੰਬੰਧੀ ਸੂਬਾ ਸਰਕਾਰ ਦੇ ਅਧਿਕਾਰੀ ਪੂਰੀ ਤਰ੍ਹਾਂ ਚੌਕਸ ਹਨ।

Scroll to Top