Punjabi University

ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ ਲਿਆ ਵੱਡਾ ਫੈਸਲਾ

ਚੰਡੀਗੜ੍ਹ 7 ਜਨਵਰੀ 2022: ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਨੇ ਕੋਰੋਨਾ (corona) ਦੇ ਵੱਧਦੇ ਮਾਮਲਿਆਂ ਦਰਮਿਆਨ ਵੱਡਾ ਫੈਸਲਾ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਨੇ 15 ਜਨਵਰੀ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਫਿਲਹਾਲ ਮੁਲਤਵੀ ਕਰ ਦਿੱਤੀਆਂ ਹਨ। ਇਮਤਿਹਾਨ ਕਦੋਂ ਲਏ ਜਾਣਗੇ, ਇਸ ਬਾਰੇ ਕੁਝ ਨਹੀਂ ਪਤਾ।

ਦੱਸ ਦੇਈਏ ਕਿ ਕੋਰੋਨਾ (corona) ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਰਾਤ ਦਾ ਕਰਫਿਊ (curfew) ਵੀ ਲਾਗੂ ਕਰ ਦਿੱਤਾ ਹੈ। ਰਾਜ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਕੂਲ, ਕਾਲਜ, ਕੋਚਿੰਗ ਸੈਂਟਰ, ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।

Scroll to Top