Site icon TheUnmute.com

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗੀ ਮੱਦਦ

Punjabi youth

ਚੰਡੀਗੜ੍ਹ, 16 ਫਰਵਰੀ 2024: ਅਮਰੀਕਾ ਤੋਂ ਇੱਕ ਹੋਰ ਦੁਖਦਾਈ ਖ਼ਬਰ ਆਈ ਹੈ, ਇੰਡੀਆਨਾ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ (Punjabi youth) ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ (20) ਵਾਸੀ ਪਿੰਡ ਜਹੂਰਾ, ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਸਾਈਕਲ ‘ਤੇ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਹਾਈਵੇਅ ‘ਤੇ ਇਕ ਕਾਰ ਦੀ ਟੱਕਰ ਹੋ ਗਈ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵਰਿੰਦਰ ਸਿੰਘ ਪਰਿਵਾਰ ਵਿੱਚ ਸਭ ਤੋਂ ਛੋਟਾ ਸੀ ਅਤੇ ਉਸਦਾ ਵੱਡਾ ਭਰਾ ਪੁਰਤਗਾਲ ਵਿੱਚ ਹੈ। ਵਰਿੰਦਰ ਦੇ ਪਿਓ ਦੀ 6 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਵਰਿੰਦਰ ਸਿੰਘ 60 ਲੱਖ ਰੁਪਏ ਲਗਾ ਕੇ 11 ਮਹੀਨੇ ਪਹਿਲਾਂ ਅਮਰੀਕਾ ਚਲਾ ਗਿਆ ਸੀ। ਪਰਿਵਾਰ ਨੇ ਕੇਂਦਰ ਸਰਕਾਰ ਨੂੰ ਵਰਿੰਦਰ ਦੀ ਮ੍ਰਿਤਕ ਦੇਹ ਅਮਰੀਕਾ ਤੋਂ ਲਿਆਉਣ ਦੀ ਅਪੀਲ ਕੀਤੀ ਹੈ।

Exit mobile version