July 3, 2024 7:32 am
Canada

ਫਾਜ਼ਿਲਕਾ ਜ਼ਿਲ੍ਹੇ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ, ਪਰਿਵਾਰ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਮੱਦਦ

ਫਾਜ਼ਿਲਕਾ, 28 ਮਈ 2024: ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਹਾਜਰ ਖਾਂ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ (Canada) ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਮ੍ਰਿਤਕ ਰਵਿੰਦਰ ਪਾਲ ਸਿੰਘ ਉਰਫ ਕਾਕਾ ਵਿਰਕ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਰਹਿ ਰਿਹਾ ਸੀ। ਉਕਤ ਮ੍ਰਿਤਕ ਦੀ ਉਮਰ 29 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਉਹ 2019 ਵਿੱਚ ਟੋਰਾਂਟੋ ਗਿਆ ਸੀ ਅਤੇ ਬੀ.ਟੈਕ ਸਿਵਲ ਡਿਗਰੀ ਗ੍ਰੈਜੂਏਟ ਸੀ। ਮ੍ਰਿਤਕ ਨੌਜਵਾਨ ਦੇ ਪਿਓ ਦਰਸ਼ਨ ਸਿੰਘ ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਰਹਿ ਚੁੱਕੇ ਹਨ। ਜਿਨ੍ਹਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕਾਕਾ ਵਿਰਕ ਆਪਣੀਆਂ ਦੋ ਭੈਣਾਂ ਅਤੇ ਇੱਕ ਭਰਾ ਨਾਲ ਪਰਿਵਾਰ ਵਿੱਚ ਛੋਟਾ ਸੀ। ਉਹ ਗੀਤ ਲਿਖਣ ਅਤੇ ਗਾਉਣ ਦਾ ਸ਼ੌਕੀਨ ਸੀ। ਉਸ ਨੇ ਕੈਨੇਡਾ (Canada) ਜਾ ਕੇ ਆਪਣੇ ਦੋ ਗੀਤ ਰਿਕਾਰਡ ਕਰਵਾਏ |

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਦੋਸਤਾਂ ਨਾਲ ਹੋਟਲ ‘ਚ ਖਾਣਾ ਖਾਣ ਗਿਆ ਸੀ। ਖਾਣੇ ਤੋਂ ਬਾਅਦ ਸਾਰੇ ਦੋਸਤ ਚਲੇ ਗਏ ਅਤੇ ਕਾਕਾ ਵਿਰਕ ਦੀ ਕਾਰ ਵਿੱਚ ਮੌਤ ਹੋ ਗਈ। ਜਿਸ ਦਾ ਪਤਾ ਉਥੇ ਤਾਇਨਾਤ ਸੁਰੱਖਿਆ ਗਾਰਡ ਤੋਂ ਲੱਗਾ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨ੍ਹਾ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਛੇਤੀ ਪੰਜਾਬ ਲਿਆਂਦੀ ਜਾਵੇ।