Kuldeep Singh Dhaliwal

ਪੰਜਾਬੀ ਨੌਜਵਾਨ ਵਿਦੇਸ਼ ਜਾਣ ਲਈ ਗੈਰ-ਕਾਨੂੰਨੀ ਤਰੀਕਿਆਂ ਦਾ ਸਹਾਰਾ ਨਾ ਲੈਣ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 20 ਫਰਵਰੀ 2025: ਪੰਜਾਬ ਦੇ ਐਨ.ਆਰ.ਆਈ. ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਬੀਤੇ ਦਿਨ ਪੰਜਾਬ ਸਿਵਲ ਸਕੱਤਰੇਤ-1 ਵਿਖੇ ਤੀਜੀ ਔਨਲਾਈਨ ਐਨ.ਆਰ.ਆਈ. ਮਿਲਣੀ ਕੀਤੀ ਅਤੇ ਔਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਿਆ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਪਹਿਲਕਦਮੀ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਐਨਆਰਆਈਜ਼ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਜਿਹੀਆਂ ਐਨਆਰਆਈ ਮਿਲਣੀਆਂ ਕਿਸੇ ਹੋਰ ਸੂਬਿਆਂ ‘ਚ ਵੀ ਨਹੀਂ ਕੀਤੀਆਂ ਜਾਂਦੀਆਂ।

ਉਨ੍ਹਾਂ ਨੇ ਪੰਜਾਬ ਪੁਲਿਸ ਦਾ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪ੍ਰਵੀਨ ਕੇ. ਸਿਨਹਾ ਅਤੇ ਸਬੰਧਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 109 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ‘ਚੋਂ 56 ਸ਼ਿਕਾਇਤਾਂ ਈਮੇਲ ਰਾਹੀਂ ਅਤੇ 53 ਸ਼ਿਕਾਇਤਾਂ ਵਟਸਐਪ ਨੰਬਰ ‘ਤੇ ਇਸ ਮਿਲਣੀ ਦੌਰਾਨ ਪ੍ਰਾਪਤ ਹੋਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਹੁਣ ਤੱਕ ਪੰਜਾਬ ਭਰ ‘ਚ 9 ਐਨ.ਆਰ.ਆਈ. ਮਿਲਣੀ ਆਫਲਾਈਨ ਮੋਡ ‘ਚ ਵੀ ਕਰਵਾਈ ਜਾ ਚੁੱਕੀ ਹੈ | ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਦੇ ਹੱਲ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕਰੇਗੀ।

ਮੰਤਰੀ ਨੇ ਸ਼ਿਕਾਇਤਕਰਤਾਵਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਾਲ ਆਪਣਾ ਪਤਾ, ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦੇਣ ਦੀ ਬੇਨਤੀ ਕੀਤੀ ਤਾਂ ਜੋ ਸਬੰਧਤ ਅਧਿਕਾਰੀ ਉਨ੍ਹਾਂ ਨਾਲ ਆਸਾਨੀ ਨਾਲ ਸੰਪਰਕ ਕਰ ਸਕਣ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਲਈ ਗੈਰ-ਕਾਨੂੰਨੀ ਤਰੀਕਿਆਂ ਦਾ ਸਹਾਰਾ ਨਾ ਲੈਣ ਕਿਉਂਕਿ ‘ਡੰਕੀ’ ਵਾਲਾ ਰਸਤਾ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਖ਼ਤਰੇ ‘ਚ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ ਸਮੱਸਿਆ ਹੈ, ਅਤੇ ਭੋਲੇ ਲੋਕ ਧੋਖੇਬਾਜ਼ ਏਜੰਟਾਂ ਦੇ ਜਾਲ ਵਿੱਚ ਫਸ ਕੇ ਕਰੋੜਾਂ ਰੁਪਏ ਬਰਬਾਦ ਕਰ ਦਿੰਦੇ ਹਨ। ਇਹ ਐਨ.ਆਰ.ਆਈ. ਮਿਲਾਨੀ ਨੂੰ ਇਸ ਲਿੰਕ https://www.facebook.com/share/v/1AWykhLvqw/?mibextid=wwXIfr ‘ਤੇ ਵੀ ਦੇਖਿਆ ਜਾ ਸਕਦਾ ਹੈ।

Read More: Punjab News: ਪੰਜਾਬ ਸਰਕਾਰ ਹਰ ਮਹੀਨੇ ਕਰਵਾਏਗੀ ਆਨਲਾਈਨ NRI ਮਿਲਣੀ

Scroll to Top