Site icon TheUnmute.com

ਕੈਨੇਡਾ ਤੋਂ ਪਰਤਣ ਲਈ ਸਾਮਾਨ ਪੈਕ ਕਰ ਰਿਹਾ ਸੀ ਪੰਜਾਬੀ ਨੌਜਵਾਨ, ਅਚਾਨਕ ਦਿਮਾਗ ਦੀ ਨਾੜੀ ਫਟਣ ਕਾਰਨ ਹੋਈ ਮੌਤ

Canada

ਚੰਡੀਗੜ੍ਹ, 28 ਦਸੰਬਰ 2023: ਕੈਨੇਡਾ (Canada) ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਰਾਲਾ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪਾਲ ਸਿੰਘ ਵਜੋਂ ਹੋਈ ਹੈ। ਅਮਨਪਾਲ 2019 ‘ਚ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਮ੍ਰਿਤਕ ਭਾਰਤ ਪਰਤਣ ਲਈ ਆਪਣਾ ਸਮਾਨ ਪੈਕ ਕਰ ਰਿਹਾ ਸੀ। ਇਸ ਦੌਰਾਨ ਦਿਮਾਗ ਦੀ ਨਾੜੀ ਫਟ ਗਈ ਅਤੇ ਕੰਨਾਂ ‘ਚੋਂ ਖੂਨ ਵਹਿਣ ਲੱਗਾ। ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਅਮਨਪਾਲ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤ ਅਮਨਪਾਲ ਸਿੰਘ (ਗੋਪੀ) ਕੈਨੇਡਾ (Canada) ਦੇ ਸ਼ਹਿਰ ਬ੍ਰਹਮਟਨ ਵਿਖੇ ਸਟੱਡੀ ਵੀਜ਼ੇ ’ਤੇ ਪੜ੍ਹਨ ਗਿਆ ਸੀ। ਕੁਝ ਮਹੀਨੇ ਪਹਿਲਾਂ ਸਤੰਬਰ 2023 ਵਿੱਚ ਉਹ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਮਸਰਾਲਾ ਆਇਆ ਸੀ। ਠਹਿਰਨ ਤੋਂ ਬਾਅਦ ਉਹ ਵਾਪਸ ਕੈਨੇਡਾ ਚਲਾ ਗਿਆ।

ਉਸ ਨੇ ਦੱਸਿਆ ਕਿ ਉਸ ਨੇ 26 ਦਸੰਬਰ ਦੀ ਟਿਕਟ ਬੁੱਕ ਕਰਵਾਈ ਸੀ, ਪਰ 26 ਦਸੰਬਰ ਨੂੰ ਦੁਪਹਿਰ 1 ਵਜੇ ਦੇ ਕਰੀਬ ਅਚਾਨਕ ਉਸ ਦੇ ਦਿਮਾਗ ਦੀ ਨਾੜੀ ਫਟ ਗਈ, ਜਿਸ ਕਾਰਨ ਉਸ ਦੇ ਦੋਸਤਾਂ ਨੇ ਅਮਨਪਾਲ ਨੂੰ ਤੁਰੰਤ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਪਹੁੰਚਾਇਆ।

ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਛੇਤੀ ਤੋਂ ਛੇਤੀ ਭਾਰਤ ਲਿਆਉਣ ‘ਚ ਮੱਦਦ ਕੀਤੀ ਜਾਵੇ । ਪੰਜਾਬ ਦੀ ਨੌਜਵਾਨ ਪੀੜ੍ਹੀ ਅੱਜ ਲੱਖਾਂ ਰੁਪਏ ਖਰਚ ਕਰ ਰਹੀ ਹੈ। ਡੇਰਾ ਬਾਬਾ ਨਾਨਕ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾ ਰਹੇ ਹਨ |

Exit mobile version