ashwani sharma

ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਪੰਜਾਬੀ ਬੀਜੇਪੀ ਨਾਲ ਖੜਨਗੇ : ਅਸ਼ਵਨੀ ਸ਼ਰਮਾ

ਰੂਪਨਗਰ 1 ਦਸੰਬਰ 2021 : ਕੇਂਦਰ ਸਰਕਾਰ ਵੱਲੋਂ ਪੂਰਨ ਤੌਰ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਪੰਜਾਬ ਬੀਜੇਪੀ ਨੂੰ ਵੱਡੀ ਰਾਹਤ ਮਿਲੀ ਹੈ ਜਿਸ ਦੇ ਬਾਅਦ ਪੰਜਾਬ ਬੀਜੇਪੀ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਨੇ । ਇਸ ਦੇ ਚੱਲਦੇ ਕਾਨੂੰਨ ਰੱਦ ਹੋਣ ਤੋਂ ਬਾਅਦ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰੂਪਨਗਰ ਵਿਧਾਨ ਸਭਾ ਹਲਕੇ ਵਿਚ ਪੁਲੀਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੀਜੇਪੀ ਵਰਕਰਾਂ ਦੇ ਨਾਲ ਪਹਿਲੀ ਸਿਆਸੀ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਅਤੇ ਵਿਧਾਨ ਸਭਾ ਹਲਕਾ ਰੂਪਨਗਰ ਦੇ ਸੰਭਾਵੀ ਉਮੀਦਵਾਰ ਅਜੈਬੀਰ ਸਿੰਘ ਲਾਲਪੁਰਾ ਵੀ ਸ਼ਾਮਲ ਰਹੇ ।

ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿੱਚ ਬੀਜੇਪੀ ਲੀਡਰਾਂ ਦੇ ਹੋ ਰਹੇ ਵਿਰੋਧ ਤੋਂ ਬਾਅਦ ਹੁਣ ਜਦੋਂ ਕੇਂਦਰ ਸਰਕਾਰ ਵੱਲੋਂ ਪੂਰਨ ਤੌਰ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਤਾਂ ਉਸ ਤੋਂ ਬਾਅਦ ਦੇਸ਼ ਭਰ ਦੇ ਬੀਜੇਪੀ ਵਰਕਰਾਂ ਅਤੇ ਲੀਡਰਾਂ ਸਮੇਤ ਪੰਜਾਬ ਦੇ ਬੀਜੇਪੀ ਵਰਕਰਾਂ ਤੇ ਲੀਡਰਾਂ ਨੂੰ ਕਿਸਾਨਾਂ ਦੇ ਵਿਰੋਧ ਤੋਂ ਵੱਡੀ ਰਾਹਤ ਮਿਲੀ ਹੈ । ਜਿਸ ਦੇ ਚਲਦੇ ਹੁਣ ਬੀਜੇਪੀ ਦੇ ਲੀਡਰ ਅਤੇ ਵਰਕਰ ਖੁੱਲ੍ਹ ਕੇ ਪੰਜਾਬ ਦੇ ਵਿੱਚ ਸਿਆਸੀ ਮੀਟਿੰਗਾਂ ਕਰਨ ਲੱਗੇ ਨੇ । ਇਸ ਦੇ ਚੱਲਦੇ ਕਾਨੂੰਨ ਰੱਦ ਹੋਣ ਤੋਂ ਬਾਅਦ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰੂਪਨਗਰ ਵਿਧਾਨ ਸਭਾ ਹਲਕੇ ਵਿਚ ਪੁਲੀਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੀਜੇਪੀ ਵਰਕਰਾਂ ਦੇ ਨਾਲ ਪਹਿਲੀ ਸਿਆਸੀ ਮੀਟਿੰਗ ਕੀਤੀ ।

ਮੀਟਿੰਗ ਦੌਰਾਨ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਡੀ ਟੀਮ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਿਚ ਵਰਕਰਾਂ ਨਾਲ ਚੋਣਾਂ ਦੀ ਤਿਆਰੀ ਸਬੰਧੀ ਮੀਟਿੰਗਾਂ ਕਰ ਰਹੇ ਨੇ । ਕੁਝ ਜਥੇਬੰਦੀਆਂ ਵੱਲੋਂ ਅੰਦੋਲਨ ਖਤਮ ਨਾ ਕਰਨ ਦੇ ਸੁਆਲ ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਸ ਖੇਤੀ ਕਾਨੂੰਨਾਂ ਨੂੰ ਲੈ ਕੇ ਇਹ ਸੰਘਰਸ਼ ਸ਼ੁਰੂ ਹੋਇਆ ਸੀ ਉਹ ਪ੍ਰਧਾਨ ਮੰਤਰੀ ਵੱਲੋਂ ਰੱਦ ਕਰ ਦਿੱਤੇ ਗਏ ਹਨ ਇਸ ਲਈ ਕਿਸਾਨਾਂ ਨੂੰ ਹੁਣ ਆਪਣਾ ਸੰਘਰਸ਼ ਖ਼ਤਮ ਕਰ ਦੇਣਾ ਚਾਹੀਦਾ ਹੈ ।

Scroll to Top