ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਸੂਬੇ ‘ਚ ਭਾਰੀ ਮੀਂਹ ਦੀ ਚਿਤਾਵਨੀ

Heavy Rain

ਚੰਡੀਗੜ੍ਹ, 9 ਅਪ੍ਰੈਲ 2024: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ ਪੰਜਾਬੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ 13-14-15 ਅਪ੍ਰੈਲ ਨੂੰ ਪੰਜਾਬ ਵਿੱਚ ਮੀਂਹ (Heavy Rain) ਦੇ ਨਾਲ ਤੂਫ਼ਾਨ ਦੀ ਚਿਤਾਵਨੀ ਦਿੱਤੀ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ 2 ਪੱਛਮੀ ਗੜਬੜੀ ਰਾਜਸਥਾਨ ਨਾਲ ਟਕਰਾਉਣ ਵਾਲੀ ਹੈ, ਜਿਸ ਕਾਰਨ ਮੀਂਹ (Heavy Rain) ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ 10 ਤੋਂ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ‘ਚ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਰਾਜਸਥਾਨ ‘ਚ 10 ਤੋਂ 14 ਅਪ੍ਰੈਲ ਦਰਮਿਆਨ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।