ਚੰਡੀਗੜ੍ਹ, 24 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪੰਜਾਬ ਦੇ ਚੀਫ ਟਾਊਨ ਪਲਾਨਰ ਪੰਕਜ ਬਾਵਾ (Pankaj Bawa) ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਉਨ੍ਹਾਂ ਨੇ ਇਕ ਮਸ਼ਹੂਰ ਰੀਅਲ ਅਸਟੇਟ ਡਿਵੈਲਪਰ ਦੇ ਪ੍ਰੋਜੈਕਟਾਂ ਨੂੰ ਗਲਤ ਤਰੀਕੇ ਨਾਲ ਪਾਸ ਕੀਤਾ ਸੀ। ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਛੇਤੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੰਕਜ ਬਾਵਾ (Pankaj Bawa) ਨੂੰ ਸ਼ੁੱਕਰਵਾਰ ਨੂੰ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁਅੱਤਲ ਕਰ ਦਿੱਤਾ ਸੀ। ਉਸ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਛੇਤੀ ਹੀ ਪੰਕਜ ਬਾਵਾ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਫਰਵਰੀ 24, 2025 2:00 ਪੂਃ ਦੁਃ