July 7, 2024 3:47 pm
DGP Punjab

ਪੰਜਾਬ ਦੇ DGP ਗੌਰਵ ਯਾਦਵ ਨੂੰ ਕੈਟ ਤੋਂ ਮਿਲੀ ਰਾਹਤ, ਤਾਇਨਾਤੀ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਰੱਦ

ਚੰਡੀਗੜ੍ਹ, 06 ਮਈ 2024: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਤੋਂ ਵੱਡੀ ਰਾਹਤ ਮਿਲੀ ਹੈ। ਕੈਟ ਨੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਸਾਬਕਾ ਡੀਜੀਪੀ ਵੀਕੇ ਭਾਵਰਾ ਵੱਲੋਂ ਡੀਜੀਪੀ ਵਜੋਂ ਤਾਇਨਾਤੀ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਿਸਤ੍ਰਿਤ ਆਰਡਰ ਛੇਤੀ ਹੀ ਜਾਰੀ ਕੀਤਾ ਜਾ ਸਕਦਾ ਹੈ |

ਜਿਕਰਯੋਗ ਹੈ ਕਿ ਗੌਰਵ ਯਾਦਵ (DGP Gaurav Yadav) ਪੰਜਾਬ ਪੁਲਿਸ ਦੇ ਮੌਜੂਦਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਹਨ। ਉਹ 1992 ਬੈਚ ਦਾ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਹੈ ਅਤੇ ਪਿਛਲੇ ਡੀਜੀਪੀ ਵੀਰੇਸ਼ ਕੁਮਾਰ ਭਾਵਰਾ ਨੂੰ ਛੁੱਟੀ ‘ਤੇ ਭੇਜੇ ਜਾਣ ਤੋਂ ਬਾਅਦ ਕਾਰਜਕਾਰੀ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਹੈ। 5 ਜੁਲਾਈ 2023 ਤੱਕ ਗੌਰਵ ਯਾਦਵ ਪੰਜਾਬ ਪੁਲਿਸ ਵਿਭਾਗ ਵਿੱਚ ਕਾਰਜਕਾਰੀ ਡੀਜੀਪੀ ਵਜੋਂ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਅਧਿਕਾਰੀ ਹਨ।