ਸੰਗਰੂਰ/ਚੰਡੀਗੜ੍ਹ, 12 ਨਵੰਬਰ 2025: ਪੰਜਾਬ ਦਾ ਸੰਗਰੂਰ ਜ਼ਿਲ੍ਹਾ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ‘ਚ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ ‘ਤੇ ਰਿਹਾ ਹੈ। ਪੰਜਾਬ ਸਰਕਾਰ ਮੁਤਾਬਕ ਸਰਕਾਰ ਮੰਡੀਆਂ ‘ਚ ਇੱਕ ਠੋਸ ਪ੍ਰਣਾਲੀ ਨੂੰ ਯਕੀਨੀ ਬਣਾਉਣ ‘ਚ ਸਫਲ ਰਹੀ ਹੈ ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਜਿਵੇਂ ਕਿਸਾਨ, ਆੜ੍ਹਤੀਏ, ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।
ਪੰਜਾਬ ਸਰਕਾਰ ਦੇ ਅੰਕੜਿਆਂ ਮੁਤਾਬਕ ਝੋਨੇ ਦੀ ਆਮਦ ਦੇ ਸਬੰਧ ‘ਚ 11 ਨਵੰਬਰ ਤੱਕ ਮੰਡੀਆਂ ‘ਚ ਕੁੱਲ 15376697.06 ਲੱਖ ਮੀਟਰਿਕ ਟਨ (ਐਲ.ਐਮ.ਟੀ.) ਝੋਨੇ ਦੀ ਆਮਦ ਹੋਈ, ਇਸ ‘ਚੋਂ 15269488.62 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 99 ਫ਼ੀਸਦ ਦੇ ਅੰਕੜੇ ਨੂੰ ਪਾਰ ਕਰਦਾ ਹੈ। ਇਸਦੇ ਨਾਲ ਹੀ ਲਿਫਟਿੰਗ ਦੇ ਸਬੰਧ ‘ਚ ਖਰੀਦੀ ਫਸਲ ‘ਚੋਂ 13854981.49 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 90 ਫ਼ੀਸਦ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।
ਸੰਗਰੂਰ ਜ਼ਿਲ੍ਹੇ ਨੇ 1330792.77 ਮੀਟਰਕ ਟਨ ਝੋਨੇ ਦੀ ਆਮਦ ਅਤੇ 1328302.88 ਮੀਟਰਕ ਟਨ ਖਰੀਦ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ। ਦੂਜੇ ਪਾਸੇ ਬਠਿੰਡਾ ਨੇ 1303454.28 ਮੀਟਰਕ ਟਨ ਆਮਦ ਅਤੇ 1253400.2 ਮੀਟਰਕ ਟਨ ਖਰੀਦ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਪਟਿਆਲਾ ਜ਼ਿਲ੍ਹਾ 1120786.79 ਮੀਟਰਕ ਟਨ ਝੋਨੇ ਦੀ ਆਮਦ ਅਤੇ 1120772.77 ਮੀਟਰਕ ਟਨ ਖਰੀਦ ਨਾਲ ਤੀਜੇ ਸਥਾਨ ‘ਤੇ ਹੈ।
ਇਸੇ ਤਰ੍ਹਾਂ ਲਿਫਟਿੰਗ ਦੇ ਮਾਮਲੇ ‘ਚ ਪਟਿਆਲਾ ਹੁਣ ਤੱਕ 1087806.56 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਨਾਲ ਪਹਿਲੇ ਸਥਾਨ ‘ਤੇ ਹੈ, ਸੰਗਰੂਰ 1083766.01 ਮੀਟਰਕ ਟਨ ਨਾਲ ਦੂਜੇ ਸਥਾਨ ‘ਤੇ ਹੈ ਅਤੇ ਬਠਿੰਡਾ ਨੇ 1070364.39 ਮੀਟਰਕ ਟਨ ਲਿਫਟਿੰਗ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।
Read More: ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ




