sangrur garin market

ਪੰਜਾਬ ਦੇ ਸੰਗਰੂਰ ‘ਚ ਸਭ ਤੋਂ ਵੱਧ 9,50,267 ਮੀਟ੍ਰਿਕ ਟਨ ਕਣਕ ਕੀਤੀ ਖਰੀਦ

ਮੋਹਾਲੀ, 20 ਮਈ 2025 (ਜਗਜੋਤ ਸਿੰਘ): ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ (Harchand Singh Barsat) ਨੇ ਦੱਸਿਆ ਕਿ ਹਾੜੀ ਦੇ ਸੀਜ਼ਨ 2025-26 ਦੌਰਾਨ ਪੰਜਾਬ ਰਾਜ ਦੀਆਂ ਸਾਰੀਆਂ ਮੰਡੀਆਂ ‘ਚ ਕਣਕ ਦੀ ਖਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਗਏ। ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਗਿਆ ਅਤੇ ਕਿਸੇ ਵੀ ਕਿਸਮ ਦੀ ਸਮੱਸਿਆ ਪੈਦਾ ਨਹੀਂ ਹੋਣ ਦਿੱਤੀ ਗਈ।

ਹਰਚੰਦ ਸਿੰਘ ਬਰਸਟ (Harchand Singh Barsat) ਨੇ ਦੱਸਿਆ ਕਿ ਇਸ ਵਾਰ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਪੱਧਰ ‘ਤੇ ਪੰਜਾਬ ਤੋਂ ਕੁੱਲ 130.07 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਹੋਈ ਹੈ। ਸਰਕਾਰੀ ਏਜੰਸੀਆਂ ਨੇ 119.23 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ, ਜਿਸ ‘ਚ ਪੈਨਗ੍ਰੇਨ ਵੱਲੋਂ 38,21,965 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 3,02,215 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31,33,676 ਮੀਟ੍ਰਿਕ ਟਨ, ਪਨਸਪ ਵੱਲੋਂ 28,12,180 ਮੀਟ੍ਰਿਕ ਟਨ ਅਤੇ ਵੇਅਰਹਾਊਸਾਂ ਵੱਲੋਂ 18,53,240 ਮੀਟ੍ਰਿਕ ਟਨ ਕਣਕ ਸ਼ਾਮਲ ਹੈ। ਇਸ ਤੋਂ ਇਲਾਵਾ, ਨਿੱਜੀ ਪੱਧਰ ‘ਤੇ 10.83 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ ਹੈ। ਮੰਡੀਆਂ ‘ਚੋਂ 120.68 ਲੱਖ ਮੀਟ੍ਰਿਕ ਟਨ ਕਣਕ ਚੁੱਕੀ ਹੈ।

ਉਨ੍ਹਾਂ (Harchand Singh Barsat) ਕਿਹਾ ਕਿ ਸੰਗਰੂਰ ‘ਚ ਸਭ ਤੋਂ ਵੱਧ 9,50,267 ਮੀਟ੍ਰਿਕ ਟਨ ਕਣਕ ਖਰੀਦੀ ਗਈ। ਇਸ ਤੋਂ ਬਾਅਦ ਦੂਜੇ ਸਥਾਨ ‘ਤੇ ਸ੍ਰੀ ਮੁਕਤਸਰ ਸਾਹਿਬ ਵਿੱਚ 9,10,348 ਮੀਟ੍ਰਿਕ ਟਨ ਕਣਕ ਖਰੀਦੀ ਗਈ ਅਤੇ ਤੀਜੇ ਸਥਾਨ ‘ਤੇ ਪਟਿਆਲਾ ‘ਚ 8,97,913 ਮੀਟ੍ਰਿਕ ਟਨ ਕਣਕ ਖਰੀਦੀ ਗਈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਇੱਕੋ ਸਮੇਂ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ‘ਚ 27898.77 ਕਰੋੜ ਰੁਪਏ ਦੀ ਰਕਮ ਅਦਾ ਕੀਤੀ ਗਈ ਹੈ।

Read More: ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਪਹੁੰਚੀ ਕਣਕ ਦੀ ਕੀਤੀ 100 ਫੀਸਦੀ ਖ਼ਰੀਦ: ਲਾਲ ਚੰਦ ਕਟਾਰੂਚੱਕ

Scroll to Top