June 30, 2024 11:54 pm
Republic Day

ਗਣਰਾਜ ਦਿਹਾੜੇ ਮੌਕੇ ਨਜ਼ਰ ਨਹੀਂ ਆਵੇਗੀ ਪੰਜਾਬ ਦੀ ਝਾਕੀ, CM ਮਾਨ ਨੇ ਕਿਹਾ- ਕੇਂਦਰ ਵੱਲੋਂ ਪੰਜਾਬ ਨਾਲ ਵਿਤਕਰਾ

ਚੰਡੀਗ੍ਹੜ, 27 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਅਗਲੇ ਸਾਲ ਗਣਰਾਜ ਦਿਹਾੜੇ (Republic Day) ਮੌਕੇ 26 ਜਨਵਰੀ ਨੂੰ ਪੰਜਾਬ ਨੂੰ ਇੱਕ ਵਾਰ ਫਿਰ ਆਪਣੀ ਝਾਕੀ ਪੇਸ਼ ਕਰਨ ਲਈ ਨਹੀਂ ਮਨਜ਼ੂਰੀ ਨਹੀਂ ਮਿਲੀ। ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਭਾਜਪਾ ਦੇ ਰਾਜ ਵਾਲੇ ਸੂਬਿਆਂ ਨੂੰ ਵਧੇਰੇ ਤਰਜੀਹ ਦਿੱਤੀ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ |

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਤੋਂ ਚਿੱਠੀ ਰਾਹੀਂ ਪੁੱਛਿਆ ਗਿਆ ਕਿ ਪੰਜਾਬ ਆਪਣੀ ਝਾਂਕੀ ਲਿਆਵੇਗਾ ਜਾਂ ਨਹੀਂ। ਇਸ ਤੋਂ ਬਾਅਦ ਅਸੀਂ 4 ਅਗਸਤ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਝਾਕੀ ਦੀ ਇੱਛਾ ਜ਼ਾਹਰ ਕੀਤੀ ਸੀ ਅਤੇ ਤਿੰਨ ਡਿਜ਼ਾਈਨ ਭੇਜੇ ਸਨ। ਜਿਨ੍ਹਾ ‘ਚ ਪਹਿਲਾ-ਪੰਜਾਬ ਕੁਰਬਾਨੀਆਂ ਅਤੇ ਸ਼ਹਾਦਤਾਂ ਦਾ ਇਤਿਹਾਸ ਸੀ, ਦੂਜਾ- ਮਾਈ ਭਾਗੋ ਫਰਸਟ ਲੇਡੀ ਵਾਰੀਅਰ ਆਫ ਸਿੱਖ ਅਤੇ ਤੀਜਾ-ਪੰਜਾਬ ਦਾ ਅਮੀਰ ਵਿਰਾਸਤ ਅਤੇ ਇਤਿਹਾਸ ਸ਼ਾਮਲ ਸੀ |

ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਬੰਧੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਤਿੰਨ ਬੈਠਕਾਂ ਕੀਤੀਆਂ ਗਈਆਂ। ਬੀਤੀ 26 ਜਨਵਰੀ (Republic Day) ਅਤੇ 15 ਅਗਸਤ ਨੂੰ ਵੀ ਪੰਜਾਬ ਦੀ ਝਾਕੀ ਨੂੰ ਪੇਸ਼ ਕਰਨ ਦੀ ਮਨਜ਼ੂਰੀ ਨਹੀਂ ਮਿਲੀ ਸੀ ਅਤੇ ਇਸ ਵਾਰ ਗਣਰਾਜ ਦਿਹਾੜੇ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਉੱਥੇ ਹੀ ਭਗਵੰਤ ਮਾਨ ਨੇ ਕਿਹਾ ਕਿ ਮੈਂ 26 ਜਨਵਰੀ ਨੂੰ ਜਿਹੜੇ ਸੂਬੇ ਵਿੱਚ ਵੀ ਜਾਵਾਂਗਾ, ਉੱਥੇ ਇਹ ਝਾਕੀਆਂ ਦਿਖਾਵਾਂਗਾ ਅਤੇ ਉਸ ‘ਤੇ ਅਸੀਂ ਲਿਖਾਂਗੇ ‘ਰਿਜੈਕਟ ਵਾਏ ਸੈਂਟਰ’।

ਜਿਕਰਯੋਗ ਹੈ ਕਿ ਰੱਖਿਆ ਮੰਤਰਾਲੇ ਵੱਲੋਂ ਇਸ ਸਬੰਧੀ ਲਿਸਟ ਵੀ ਜਾਰੀ ਕੀਤੀ ਗਈ ਸੀ। ਜਿਸ ਮੁਤਾਬਿਕ 23 ਝਾਕੀਆਂ ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ ’ਚ 17 ਸੂਬੇ ਤੇ ਯੂਟੀ ਸਮੇਤ 6 ਮੰਤਰਾਲੇ ਸ਼ਾਮਲ ਹਨ। ਪਰ ਇਸ ’ਚ ਪੰਜਾਬ ਦੀ ਝਾਕੀ ਸ਼ਾਮਲ ਨਹੀਂ ਸੀ।