ਮਾਨਸਾ, 03 ਮਈ 2025: ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਿਸਾਨ ਨੂੰ ਪੰਜਾਬ ਦੀ ਖੇਤੀ ਨੂੰ ਖਤਮ ਕਰਨਾ ਚਾਹੁੰਦੀ ਹੈ, ਪਰ ਪੰਜਾਬ ਦੀ ਸਰਕਾਰ ਪੰਜਾਬ ਦੇ ਪਾਣੀਆਂ ‘ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦੇਵੇਗੀ |
ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਮਾਨਸਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਵੱਲੋਂ ਜ਼ਿਲ੍ਹੇ ਦੀਆਂ ਪੰਚਾਇਤਾਂ ਕਲੱਬਾਂ ਦੇ ਨਾਲ ਬੈਠਕ ਕੀਤੀ | ਇਸ ਬੈਠਕ ਦੇ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਇਸ ਬੈਠਕ ਦੇ ‘ਚ ਸ਼ਾਮਲ ਹੋਏ ਪੰਚਾਇਤਾਂ ਅਤੇ ਕਲੱਬਾਂ ਦੇ ਆਗੂਆਂ ਨੇ ਸੋਹ ਖਾਧੀ ਹੈ ਕਿ ਉਹ ਆਪਣੇ ਪਿੰਡ ਅਤੇ ਆਪਣੇ ਆਲੇ-ਦੁਆਲੇ ਨਸ਼ਾ ਨਹੀਂ ਰਹਿਣ ਦੇਣਗੇ ਅਤੇ ਪੰਜਾਬ ਦੇ ‘ਚੋਂ ਨਸ਼ਾ ਖਤਮ ਕਰਨ ਦੇ ਲਈ ਜੋ ਸਰਕਾਰ ਵੱਲੋਂ ਮੁਹਿੰਮ ਚਲਾਈ ਹੈ, ਉਸ ਮੁਹਿੰਮ ਦਾ ਪੂਰਾ ਸਮਰਥਨ ਕਰਨਗੇ |
ਉਹਨਾਂ ਕਿਹਾ ਕਿ ਜੋ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ, ਉਨਾਂ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧ ਕੀਤੇ ਹਨ | ਉਹਨਾਂ ਨੂੰ ਨਸ਼ਾ ਛੱਡਣ ਦੇ ਲਈ ਹਰ ਤਰ੍ਹਾਂ ਦੀ ਸੁਵਿਧਾ ਉਪਲਬੱਧ ਕਰਵਾਈ ਜਾਵੇਗੀ ਅਤੇ ਜੇਕਰ ਕੋਈ ਰੁਜ਼ਗਾਰ ਕਰਨਾ ਚਾਹੁੰਦਾ ਹੈ ਤਾਂ ਉਹਨਾਂ ਨੂੰ ਰੁਜ਼ਗਾਰ ਦੇ ਕਾਬਲ ਵੀ ਬਣਾਇਆ ਜਾਵੇਗਾ |
ਸਰਜੀਕਲ ਸਟਰਾਈਕ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਬਿਆਨ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਬਿਆਨ ਉਨ੍ਹਾਂ ਨੂੰ ਨਹੀਂ ਦੇਣੇ ਚਾਹਦੇ ਕਿਉਂਕਿ ਅੱਜ ਦੇਸ਼ ਦੇ ਨਾਲ ਹਰ ਕੋਈ ਖੜ੍ਹਾ ਹੈ | ਉਨ੍ਹਾਂ ਨੂੰ ਵੀ ਇਸ ਦੇ ‘ਚ ਆਪਣਾ ਸਾਥ ਦੇਣਾ ਚਾਹੀਦਾ ਹੈ |
ਉਨ੍ਹਾਂ ਪਾਣੀਆਂ ਦੇ ਮੁੱਦੇ ਤੇ ਬੋਲਦੇ ਹੋਏ ਕਿਹਾ ਕਿ ਹਰਿਆਣਾ ਨੂੰ ਪਾਣੀ ਦਿੱਤਾ ਜਾ ਚੁੱਕਾ ਹੈ ਅਤੇ ਪੰਜਾਬ ਦੇ ਕੋਲ ਹੁਣ ਵਾਧੂ ਪਾਣੀ ਨਹੀਂ ਹੈ | ਉਨ੍ਹਾਂ ਕਿਹਾ ਕਿ ਅਸੀਂ ਮਨੁੱਖਤਾ ਅਧਾਰ ‘ਤੇ ਪਾਣੀ ਦੇ ਸਕਦੇ ਹਾਂ ਪਰ ਹਰਿਆਣਾ ਦੇ ਜੋ ਮੰਤਰੀ ਵਿਵਾਦਤ ਬਿਆਨ ਦੇ ਰਹੇ ਹਨ, ਉਨ੍ਹਾਂ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ |
Read More: ਪਾਣੀ ਵਿਵਾਦ ‘ਤੇ CM ਭਗਵੰਤ ਮਾਨ ਨੇ ਹਰਿਆਣਾ ਸਰਕਾਰ ਨੂੰ ਦਿੱਤੀ ਨਸ਼ੀਹਤ