27 ਅਪ੍ਰੈਲ 2026: ਪੰਜਾਬ ਵਿੱਚ ਤੇਜ਼ ਗਰਮੀ ਦੇ ਕਾਰਨ , ਅੱਜ ਮੌਸਮ ਬਦਲਣ ਵਾਲਾ ਹੈ। ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਮੌਸਮ ਵਿਭਾਗ(Weather Department) ਨੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਸਮੇਂ ਦੌਰਾਨ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ, ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਤੇਜ਼ ਹਵਾਵਾਂ ਦੇ ਨਾਲ ਬੂੰਦਾਂ-ਬਾਂਦੀ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਤੋਂ ਸੂਬੇ ਭਰ ਵਿੱਚ ਇਸਦਾ ਪ੍ਰਭਾਵ ਹੋਰ ਵੀ ਵੱਧ ਜਾਵੇਗਾ , ਅਤੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਨੌਂ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ, ਤਾਪਮਾਨ ਅਜੇ ਵੀ ਆਮ ਨਾਲੋਂ ਉੱਪਰ
ਮੌਸਮ ਵਿੱਚ ਬਦਲਾਅ ਦੇ ਬਾਵਜੂਦ, ਸੋਮਵਾਰ ਨੂੰ ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਗਰਮੀ ਵਧਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਦੋ ਦਿਨਾਂ ਲਈ ਤਾਪਮਾਨ ਪਹਿਲਾਂ ਨਾਲੋ ਸਥਿਰ ਰਹੇਗਾ, ਪਰ ਉਸ ਤੋਂ ਬਾਅਦ 2 ਤੋਂ 4 ਡਿਗਰੀ ਦੀ ਗਿਰਾਵਟ ਦੀ ਉਮੀਦ ਕੀਤੀ ਜਾ ਰਹੀ ਹੈ ।
ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਬੂੰਦਾਂ-ਬਾਂਦੀ ਹੋਈ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਘੱਟ ਗਿਆ, ਪਰ ਇਹ ਆਮ ਨਾਲੋਂ 3.3 ਡਿਗਰੀ ਵੱਧ ਰਿਹਾ ਹੈ । ਬਠਿੰਡਾ ਸਭ ਤੋਂ ਗਰਮ ਰਿਹਾ, ਜਿਸ ਦਾ ਤਾਪਮਾਨ 43.7 ਡਿਗਰੀ ਤੱਕ ਪਹੁੰਚ ਗਿਆ। ਅੰਮ੍ਰਿਤਸਰ ਵਿੱਚ 39.3, ਲੁਧਿਆਣਾ ਅਤੇ ਪਟਿਆਲਾ ਵਿੱਚ 42.4, ਫਰੀਦਕੋਟ ਵਿੱਚ 42.8 ਅਤੇ ਰੂਪਨਗਰ ਵਿੱਚ 41.4 ਦੇਖਿਆ ਗਿਆ। ਘੱਟੋ-ਘੱਟ ਤਾਪਮਾਨ ਵੀ ਥੋੜ੍ਹਾ ਘੱਟ ਗਿਆ, ਪਰ ਆਮ ਨਾਲੋਂ 2.9 ਡਿਗਰੀ ਹਾਲੇ ਵੀ ਵੱਧ ਰਿਹਾ।
Read More: Punjab Weather News: ਪੰਜਾਬ ‘ਚ ਗਰਮੀ ਵਧੀ, 7 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ




