Site icon TheUnmute.com

ਸੂਬੇ ‘ਚ ਕੱਲ੍ਹ ਤੋਂ ਝੋਨੇ ਦੀ ਖਰੀਦ ਸ਼ੁਰੂ, ਸ੍ਰੀ ਮੁਕਤਸਰ ਸਾਹਿਬ ਵਿਖੇ ਮੰਡੀਆਂ ‘ਚ ਕੀਤੇ ਪੁਖ਼ਤਾ ਪ੍ਰਬੰਧ

Sri Muktsar Sahib

ਸ੍ਰੀ ਮੁਕਤਸਰ ਸਾਹਿਬ 30 ਸਤੰਬਰ 2022: ਸੂਬੇ ਭਰ ਵਿਚ ਭਲਕੇ ਯਾਨੀ 1 ਅਕਤੂਬਰ ਤੋਂ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ। ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿਚ ਵੱਖ ਵੱਖ ਪ੍ਰਬੰਧਾਂ ਦੀ ਲੋੜ ਹੁੰਦੀ ਹੈ। ਇਸਦੇ ਚੱਲਦੇ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਮੰਡੀ ਵਿਚ ਸਾਫ਼-ਸਫਾ਼ਈ, ਪਾਣੀ ਦੇ ਪ੍ਰਬੰਧ ਮਾਰਕਿਟ ਕਮੇਟੀ ਵੱਲੋਂ ਕੀਤੇ ਜਾ ਰਹੇ ਹਨ।

ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਝੋਨੇ ਦੀ ਆ ਰਹੀ ਇਸ ਫਸਲ ਦੇ ਮਾਮਲੇ ਵਿਚ ਵੱਖ ਵੱਖ ਹਦਾਇਤਾਂ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਗਈਆ ਹਨ। ਇਸਦੇ ਚੱਲਦੇ ਮਾਰਕਿਟ ਕਮੇਟੀ ਸਕੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਚੁੱਕਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਉਣੀ ਝੋਨੇ ਦੀ ਫ਼ਸਲ ਸੁੱਕੀ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ |

Exit mobile version