ਚੰਡੀਗੜ੍ਹ, 11 ਅਗਸਤ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ (Bhai Paramjit Singh Khalsa) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਪੀਕਰ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਪੰਥ ਪ੍ਰਤੀ ਹਮੇਸ਼ਾ ਸੰਵੇਦਨਸ਼ੀਲ ਰਹੇ ਹਨ। ਉਹ ਹਮੇਸ਼ਾ ਪੰਥ ਦੀ ਤਰੱਕੀ ਅਤੇ ਏਕਤਾ ਦੇ ਸਮਰਥਕ ਰਹੇ ਹਨ। ਉਨ੍ਹਾਂ ਵਰਗੀ ਪੰਥ ਪੱਖੀ ਸਖ਼ਸ਼ੀਅਤ ਦਾ ਅਕਾਲ ਚਲਾਣਾ ਪੰਥ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।