ਚੰਡੀਗੜ੍ਹ, 28 ਨਵੰਬਰ 2024: ਵਿਧਾਨ ਸਭਾ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ (Gurdev Singh Dev Mann) ਦੇ ਪਿਤਾ ਲਾਲ ਸਿੰਘ ਦੇ ਦਿਹਾਂਤ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ (Kultar Singh Sandhwan) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਲਾਲ ਸਿੰਘ ਇੱਕ ਗੰਭੀਰ ਬਿਰਤੀ ਅਤੇ ਮਿਹਨਤੀ ਵਿਅਕਤੀ ਸੀ, ਜਿਨ੍ਹਾਂ ਨੇ ਸਾਰੀ ਉਮਰ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕੀਤਾ । ਆਪਣੀ ਸੂਝ-ਬੂਝ ਨਾਲ ਉਨ੍ਹਾਂ ਨੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਅਤੇ ਆਪਣੇ ਬੱਚਿਆਂ ਨੂੰ ਪੜ੍ਹਾਇਆ ਅਤੇ ਉਨ੍ਹਾਂ ਨੂੰ ਜੀਵਨ ‘ਚ ਸਫਲ ਬਣਾਇਆ।
ਕੁਲਤਾਰ ਸਿੰਘ ਸੰਧਵਾ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।