July 7, 2024 3:47 am
Baba Banda Singh Bahadur

ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਂਟ ਕੀਤੀ

ਚੰਡੀਗੜ੍ਹ, 25 ਜੂਨ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ (Baba Banda Singh Bahadur) ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਹੈ । ਉਨ੍ਹਾਂ ਕਿਹਾ ਕਿ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ (Baba Banda Singh Bahadur ) ਦਾ ਸਿੱਖ ਇਤਿਹਾਸ ‘ਚ ਅਹਿਮ ਅਤੇ ਸਤਿਕਾਰਯੋਗ ਸਥਾਨ ਹੈ |

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਰਾਸਤ ਲੋਕਾਂ ਦੇ ਦਿਲਾਂ ਵਿੱਚ ਜਿਉਂਦੀ ਰਹੇਗੀ | ਬੰਦਾ ਸਿੰਘ ਬਹਾਦਰ ਦੀ ਹਿੰਮਤ, ਦਿਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦੀ ਰਹੇਗੀ । ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ |