Site icon TheUnmute.com

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ’ਤੇ ਲੋਕਾਂ ਨੂੰ ਵਧਾਈ

Bhai lalo ji

ਚੰਡੀਗੜ, 11 ਨਵੰਬਰ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਦੀਵਾਲੀ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸੱਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਲਈ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲੀ ਵੀ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਇਸ ਤਿਉਹਾਰ ਮੌਕੇ ਇੱਕ ਪੌਦਾ ਲਗਾ ਕੇ ਇਸ ਦਿਨ ਨੂੰ ਯਾਦਗਾਰੀ ਬਣਾਉਣ ਦੀ ਅਪੀਲ ਵੀ ਕੀਤੀ।

ਇਸੇ ਦੌਰਾਨ ਸ. ਸੰਧਵਾਂ ਨੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਸ. ਸੰਧਵਾਂ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ।

ਇਸੇ ਦੌਰਾਨ ਸ. ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ’ਤੇ ਵੀ ਕਿਰਤੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਭਗਵਾਨ ਵਿਸ਼ਵਕਰਮਾ ਦੀ ਸ਼ਿਲਪਕਾਰੀ ਕਿਰਤ ਦੇ ਸਨਮਾਨ ਦੀ ਭਾਵਨਾ ਨੂੰ ਰੰਗਤ ਕਰਦੀ ਰਹੇਗੀ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਵੇਗੀ।

Exit mobile version