ਅਧਿਆਪਕ ਮੁਅੱਤਲ

ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਭ੍ਰਿਸ਼ਟਾਚਾਰ ਦੇ ਦੋਸ਼ `ਚ ਸਸਪੈਂਡ

ਚੰਡੀਗੜ੍ਹ 13 ਮਈ 2022: ਸੂਬਾ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਰੁਖ ਅਪਣਾਇਆ ਹੋਇਆ ਹੈ | ਜਿਸਦੇ ਚੱਲਦੇ ਡਿਊਟੀਆਂ ਅਤੇ ਹੋਰ ਮਾਮਲਿਆਂ ‘ਚ ਕੁਤਾਹੀ ਨੂੰ ਲੈ ਕੇ ਅਫਸਰਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ | ਇਸ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸਿ਼ਆਰਪੁਰ ਨੂੰ ਪ੍ਰੀਵੈਨਸ਼ਨ ਆਫ਼ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਮਾਮਲੇ ਸੰਬੰਧੀ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫ਼ਤਰ ਪਟਿਆਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡੇਗਾ।

ਇਸਦੇ ਨਾਲ ਹੀ ਲੋਕ ਨਿਰਮਾਣ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਜਿਸ ਮਗਰੋਂ ਸਬੰਧਤ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਿਸੇ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ‘ਤੇ ਹੀ ਲੱਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ਵਿੱਚ ਸ਼ਮੂਲੀਅਤ ਪਾਏ ਜਾਣ `ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Scroll to Top