Site icon TheUnmute.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ‘ਚ ਤਿਮਾਹੀ ਬੈਠਕ

District Legal Services Authority

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ 2024: ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority), ਐਸ.ਏ.ਐਸ. ਨਗਰ, ਹਰਪਾਲ ਸਿੰਘ ਦੀ ਪ੍ਰਧਾਨਗੀ ਅਧੀਨ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਕਰਵਾਈ, ਜਿਸ ਵਿਚ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-1, ਐਸ.ਏ.ਐਸ.ਨਗਰ, ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਇੰਦਰ ਪਾਲ, ਸੀ.ਐਮ.ਐਫ.ਓ. ਐਸ.ਏ.ਐਸ. ਨਗਰ, ਸ਼੍ਰੀਮਤੀ ਜਯੋਤੀ ਯਾਦਵ, ਐਸ.ਪੀ. (ਡੀ), ਐਸ.ਏ.ਐਸ. ਨਗਰ, ਸਤਨਾਮ ਸਿੰਘ, ਜ਼ਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ ਅਤੇ ਐਸ.ਕੇ. ਸਿਨਹਾ ਨੇ ਸ਼ਿਰਕਤ ਕੀਤੀ।

ਇਸ ਬੈਠਕ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority), ਐਸ.ਏ.ਐਸ. ਨਗਰ ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਅੰਕਣ ਕੀਤਾ ਗਿਆ। ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਬੈਠਕ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 438 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ।

ਜ਼ੁਡੀਸ਼ੀਅਲ ਅਧਿਕਾਰੀਆਂ ਵੱਲੋਂ 339 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ।

ਬੈਠਕ ਦੌਰਾਨ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ ਮਿਤੀ 11.05.2024 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜੀ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

Exit mobile version